Saturday, July 5, 2025
Breaking News

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਤੈਰਾਕੀ ਅਤੇ ਵਾਟਰ ਪੋਲੋ ’ਚ ਸ਼ਾਨਦਾਰ ਪ੍ਰਦਰਸ਼ਨ

ਤੈਰਾਕੀ ’ਚ ਵਿਦਿਆਰਥੀਆਂ 28 ਸੋਨੇ, 11 ਚਾਂਦੀ ਅਤੇ 4 ਕਾਂਸੇ ਦੇ ਤਗਮੇ ਜਿੱਤੇ – ਡਾ. ਮਹਿਲ ਸਿੰਘ
 ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਤੈਰਾਕੀ ਅਤੇ ਵਾਟਰ ਪੋਲੋ ਦੀ ਟੀਮ ਨੇ ਗੁਰੂ ਨਾਨਕ ਦੇਵ PUNJ1810201911ਯੂਨੀਵਰਸਿਟੀ ਵਿਖੇ ਕਰਵਾਈ ਗਈ ‘ਇੰਟਰ ਕਾਲਜ ਟੂਰਨਾਮੈਂਟ’ ’ਚ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਤੈਰਾਕੀ ’ਚ ਵਿਦਿਆਰਥੀਆਂ ਨੇ 43 ਤਗਮੇ ਹਾਸਲ ਕੀਤੇ, ਜਦ ਕਿ ਵਾਟਰ ਪੋਲੋ ’ਚ ਕਾਲਜ ਦੀ ਟੀਮ ਨੇ ਪਹਿਲਾਂ ਸਥਾਨ ਹਾਸਲ ਕੀਤਾ ਹੈ।
     ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਉਕਤ ਖਿਡਾਰੀਆਂ ਨਾਲ ਜਿੱਤ ਦੀ ਖੁਸ਼ੀ ਸਾਂਝੀ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਕਤ ਮੁਕਾਬਲੇ ਦੌਰਾਨ ਤੈਰਾਕੀ ’ਚ ਖ਼ਾਲਸਾ ਕਾਲਜ ਨੇ 138 ਅੰਕ ਅਤੇ ਲਾਇਲਪੁਰ ਖ਼ਾਲਸਾ ਕਾਲਜ ਨੇ 54 ਅੰਕ ਪ੍ਰਾਪਤ ਕੀਤੇ। ਇਸੇ ਤਰ੍ਹਾਂ ਵਾਟਰ ਪੋਲੋਂ ’ਚ ਖ਼ਾਲਸਾ ਕਾਲਜ ਨੇ ਲਾਇਲਪੁਰ ਖ਼ਾਲਸਾ ਕਾਲਜ ਨੂੰ ਮਾਤ ਦੇ ਕੇ 10/0 ਦੇ ਸਕੋਰ ਨਾਲ ਹਰਾ ਕੇ ਪਹਿਲਾਂ ਸਥਾਨ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਤੈਰਾਕੀ ’ਚ ਵਿਦਿਆਰਥੀਆਂ ਨੇ 28 ਸੋਨੇ, 11 ਚਾਂਦੀ ਅਤੇ 4 ਕਾਂਸੇ ਦੇ ਤਗਮੇ ਪ੍ਰਾਪਤ ਕੀਤੇ।
     ਡਾ. ਮਹਿਲ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਅਧੀਨ ਆਉਂਦੇ ਕਾਲਜਾਂ ਦੇ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ’ਚ ਪ੍ਰਦਰਸ਼ਨ ਕੀਤਾ। ਜਿਸ ਵਿਚ ਕਾਲਜ ਦੇ ਵਿਦਿਆਰਥੀ ਈਸ਼ਵਨਪ੍ਰੀਤ ਸਿੰਘ ਨੇ ਸਭ ਤੋਂ ਵੱਧ ਮੈਡਲ ਹਾਸਲ ਕੀਤੇ, ਉਸ ਨੇ 10 ਗੋਲਡ ਅਤੇ 1 ਚਾਂਦੀ ਦਾ ਤਗਮਾ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਇੰਟਰ ਯੂਨੀਵਰਸਿਟੀ ਟੂਰਨਾਮੈਂਟ (ਤੈਰਾਕੀ ਤੇ ਵਾਟਰ ਪੋਲੋ) ਜੋ ਕਿ 1 ਤੋਂ 4 ਨਵੰਬਰ ਤੱਕ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਜਲੰਧਰ ਵਿਖੇ ਹੋ ਰਿਹਾ ਹੈ, ਦੇ ਲਈ ਈਸ਼ਵਨਪ੍ਰੀਤ ਸਿੰਘ, ਹਰਸ਼, ਦੀਪਾਕਰ ਸਰਦਾਰ, ਬਿਪਲਾਬ ਸਿਰਦਾ, ਨੋਰਸ਼ ਹੁਸੈਨ ਲਸਕਰ, ਅਫ਼ਤਾਬ ਮੀਰ, ਸੋਹਮ ਚੰਦਰਾ, ਸੁਜਾਨ ਨਸਕਰ, ਗਿਆਨ ਚੌਧਰੀ, ਚੰਦਨ ਪਾਤਰਾ, ਉਜਵਲ, ਹਰਕੀਰਤ ਦੀ ਚੋਣ ਹੋਈ ਹੈ ਜੋ ਕਿ ਉਕਤ ਮੁਕਾਬਲੇ ਦੌਰਾਨ ਆਪਣੇ ਖੇਡ ਦਾ ਪ੍ਰਦਰਸ਼ਨ ਕਰਨਗੇ।
    ਇਸ ਮੌਕੇ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਦੀ ਆਪਣੇ ਦਫਤਰ ਵਿਖੇ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ’ਚ ਹੋਰ ਉਚੇਰੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਵਿਭਾਗ ਮੁੱਖੀ ਡਾ. ਦਲਜੀਤ ਸਿੰਘ, ਮਨਜੋਤ ਕੌਰ, ਮਨਵੀਰ, ਕੋਚ ਵਿਨੋਦ ਸਾਗਵਾਨ ਦੁਆਰਾ ਕਰਵਾਏ ਸਖ਼ਤ ਅਭਿਆਸ ਦੀ ਸ਼ਲਾਘਾ ਕੀਤੀ।
 

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …

Leave a Reply