ਭੀਖੀ, 18 ਅਕਤੂਬਰ (ਪੰਜਾਬ ਪੋਸਟ – ਕਮਲ ਕਾਂਤ) – ਪੰਥਕ ਆਗੂ ਭਾਈ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਹੈ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ
ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਨਨਕਾਣਾ ਸਾਹਿਬ ਤੋਂ ਆਰੰਭ ਹੋ ਕੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਹੁੰਦਾ ਹੋਇਆ 18 ਨਵੰਬਰ ਨੂੰ ਸ਼ਾਮ ਸਮੇਂ ਗੁਰਦੁਆਰਾ ਸੂਲੀਸਰ ਸਾਹਿਬ ਪਾਤਸ਼ਾਹੀ ਨੌਵੀਂ ਕੋਟ ਧਰਮੂ ਰਾਤ ਵਿਸ਼ਰਾਮ ਉਪਰੰਤ 19 ਅਕਤੂਬਰ ਨੂੰ ਸਵੇਰੇ 9 ਵਜੇ ਅਰੰਭ ਹੋ ਕੇ ਮਾਨਸਾ, ਰੱਲਾ, ਜੋਗਾ, ਅਕਲੀਆ ਦੇ ਰਸਤੇ ਬਰਨਾਲਾ ਜਾ ਕੇ ਰਾਤ ਵਿਸ਼ਰਾਮ ਕਰੇਗਾ।ਉਨ੍ਹਾਂ ਦੱਸਿਆ ਕਿ 19 ਨਵੰਬਰ ਸ਼ਨੀਵਾਰ 12.00 ਵਜੇ ਰੱਲੇ ਜੋਗੀਪੀਰ ਵਾਲੇ ਗੇਟ ਕੋਲ ਪਹੁੰਚਣ ‘ਤੇ ਹਲਕਾ ਜੋਗਾ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ।
Punjab Post Daily Online Newspaper & Print Media