ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ. ਡੀ.ਏ.ਵੀ ਕਾਲਜ ਵੂਮੈਨ ਦੀਆਂ ਖਿਡਾਰਨਾਂ ਰਾਜਬੀਰ ਕੌਰ,
ਸੁਮਨਦੀਪ ਕੌਰ, ਕੋਮਲਦੀਪ ਕੌਰ, ਅਮਨਦੀਪ ਕੌਰ ਅਤੇ ਮੀਨਾਕਸ਼ੀ ਨੇ ਦਰਬੰਗਾ (ਉੱਤਰ ਪ੍ਰਦੇਸ਼) ਵਿਖੇ ਹੋਈ ਸੀਨੀਅਰ ਨੈਸ਼ਨਲ ਡਰੈਗਨ ਬੋਟ ਚੈਂਪੀਅਨਸ਼ਿਪ ਵਿਚ ਦੋ-ਦੋ ਗੋਲਡ ਤੇ ਇਕ-ਇਕ ਸਿਲਵਰ ਮੈਡਲ ਜਿੱਤਿਆ।ਸਿਮਰਨਜੀਤ ਕੌਰ, ਵਿਪਨਦੀਪ ਕੌਰ ਅਤੇ ਪ੍ਰਵੀਨ ਕੌਰ ਨੇ ਇਕ-ਇਕ ਗੋਲਡ ਮੈਡਲ ਅਤੇ ਅਮਨਦੀਪ ਕੌਰ ਅਤੇ ਸਿਮਰਨਦੀਪ ਕੌਰ ਨੇ ਇਕ-ਇਕ ਸਿਲਵਰ ਮੈਡਲ ਹਾਸਲ ਕੀਤਾ।ਇਹਨਾਂ ਖਿਡਾਰਨਾਂ ਨੇ ਵੱਖ-ਵੱਖ ਰਾਜਾਂ ਜਿਵੇਂ ਹਰਿਆਣਾ, ਬਿਹਾਰ, ਉਡੀਸਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਝਾਰਖੰਡ, ਰਾਜਸਥਾਨ, ਛੱਤੀਸਗੜ੍ਹ ਅਤੇ ਉਤਰਾਖੰਡ ਦੇ ਕਈ ਖਿਡਾਰੀਆਂ ਨੂੂੰ ਹਰਾਕੇ ਇਹ ਚੈਂਪੀਅਨਸ਼ਿਪ ਜਿੱਤੀ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਇਹਨਾਂ ਖਿਡਾਰਨਾਂ ਨੂੰ ਇਸ ਪ੍ਰਾਪਤੀ `ਤੇ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਇਹ ਸਥਾਨ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ।ਉਹਨਾਂ ਕਿਹਾ ਕਿ ਕਾਲਜ ਦੀਆਂ ਖਿਡਾਰਨਾਂ ਨੇ ਹਮੇਸ਼ਾ ਹੀ ਕਈ ਚੈਂਪੀਅਨਸ਼ਿਪਾਂ ਵਿਚ ਮੱਲਾਂ ਮਾਰੀਆਂ ਹਨ ਅਤੇ ਨਤੀਜੇ ਵਜੋਂ ਬੀ.ਬੀ.ਕੇ ਡੀ.ਏ.ਵੀ ਕਾਲਜ ਖੇਡਾਂ ਵਿਚ ਹਮੇਸ਼ਾਂ ਹੀ ਮੋਹਰੀ ਰਿਹਾ ਹੈ।ਉਹਨਾਂ ਕਿਹਾ ਕਿ ਕਾਲਜ ਹਮੇਸ਼ਾ ਹੀ ਉਹਨਾਂ ਖਿਡਾਰਨਾਂ ਦੀ ਮੱਦਦ ਕਰਨ ਲਈ ਤਿਆਰ ਰਹਿੰਦਾ ਹੈ, ਜਿਹੜੀਆਂ ਖਿਡਾਰਨਾਂ ਦੇਸ਼ ‘ਤੇ ਸੰਸਥਾ ਲਈ ਮਾਣ ਹਨ।
ਸਰੀਰਕ ਸਿੱਖਿਆ ਵਿਭਾਗ ਮੁਖੀ ਸ਼੍ਰੀਮਤੀ ਸਵੀਟੀ ਬਾਲਾ ਸਹਿਤ ਫੈਕਲਟੀ ਮੈਂਬਰ ਮਿਸ ਸਵੀਤਾ ਕੁਮਾਰੀ, ਮਿਸ ਰਿਤੀਕਾ ਅਤੇ ਮਿਸ ਰਾਜਦੀਪ ਕੌਰ ਨੇ ਖਿਡਾਰਨਾਂ ਨੂੰ ਉਹਨਾਂ ਦੀ ਇਸ ਪ੍ਰਾਪਤੀ `ਤੇ ਵਧਾਈ ਦਿੱਤੀ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media