Tuesday, October 27, 2026

ਸ੍ਰੀ ਬਾਠ ਸਾਹਿਬ ਗੁਰਦੁਆਰਾ ਵਿਖੇ ਲੀਗਲ ਏਡ ਕਲੀਨਿਕ ਖੋਲਿਆ

ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਪਿੰਡ ਬਾਠ ਸਾਹਿਬ ਦੇ ਸ੍ਰੀ ਬਾਠ PUNJ1810201915ਸਾਹਿਬ ਗੁਰਦੁਆਰਾ ਦੇ ਵਿੱਚ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੀਗਲ ਏਡ ਕਲੀਨਿਕ ਖੋਲਿਆ ਗਿਆ ਹੈ।ਜਿਸ ਦਾ ਉਦਘਾਟਨ ਜਤਿੰਦਰ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਕੀਤਾ ਗਿਆ।ਇਸ ਕਲੀਨਿਕ ਵਿੱਚ ਦਫਤਰ ਵੱਲੋਂ ਸ਼੍ਰੀਮਤੀ ਕੁਲਵਿੰਦਰ ਕੋਰ, ਪੈਰਾ ਲੀਗਲ ਵਲੰਟਿਅਰ ਦੀ ਡਿਉਟੀ ਲਗਾਈ ਗਈ ਹੈ।
            ਇਸ ਮੌਕੇ ਗੁਰਦੁਆਰਾ ਸ੍ਰੀ ਬਾਠ ਸਾਹਿਬ ਦੇ ਮੈਨੇਜਰ ਜਗਦੀਸ਼ ਸਿੰਘ, ਬਲਰਾਜ ਸਿੰਘ, ਜ਼ੋਗਿੰਦਰ ਸਿੰਘ, ਅਜਮੇਰ ਸਿੰਘ ਆਦਿ ਹਾਜਰ ਸਨ ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …

Leave a Reply