ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਧੰਨ ਧੰਨ ਗੂਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਐਸ.ਡੀ ਕਾਲਜ ਆਫ ਐਜੂਕੇਸ਼ਨ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀ/ਵਿਦਿਆਰਥਣਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਗਿਆ ਅਤੇ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਡੂੰਘੀ ਦਿਲਚਸਪੀ ਦਿਖਾਈ।ਪ੍ਰਿੰਸੀਪਲ ਸ਼੍ਰੀਮਤੀ ਮੀਨਾਕਸ਼ੀ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਜਾਗਰੁਕਤਾ ਸਮਾਰੋਹ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੰੰਪਿਊਟਰ ਦੀ ਮਦਦ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ।ਇਸ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪੜੇ ਚਾੜਣ ਲਈ ਨਿਰਪਾਲ ਰਾਣਾ ਅਤੇ ਅਮਰਜੀਤ ਸਿੰਘ ਨੇ ਅਹਿਮ ਯੋਗਦਾਨ ਪਾਇਆ।ਇਸ ਮੌਕੇ ਸ੍ਰੀਮਤੀ ਸ਼ੁਸ਼ਮਾ ਗੁਪਤਾ, ਵਿਜੇ ਕੁਮਾਰ, ਰਘਬੀਰ ਸਿੰਘ ਅਤੇ ਜੀਵਨ ਲਾਲ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ,ਪਸ਼ੂਆਂ ਦੀ ਸਿਹਤ ਅਤੇ ਚੌਗਿਰਦੇ ‘ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਪ੍ਰਿੰਸੀਪਲ ਸ਼੍ਰੀਮਤੀ ਮੀਨਾਕਸ਼ੀ ਨੇ ਕਿਹਾ ਕਿ ਵਾਤਾਵਰਣ ਦੀ ਸ਼ੱਧਤਾ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਨਹੀਂ ਸਾੜਣਾ ਚਾਹੀਦਾ ਸਗੋਂ ਖੇਤਾਂ ਵਿੱਚ ਵਾਹ ਕੇ ਹੀ ਕਣਕ ਦੀ ਬਿਜ਼ਾਈ ਕਰਨੀ ਚਾਹੀਦੀ ਹੈ।ਇਸ ਮੌਕੇ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਨਾਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਆਏ ਬੱਚਿਆਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਅਖੀਰ ਵਿੱਚ ਅਮਰਜੀਤ ਸਿੰਘ ਨੇ ਕਾਲਜ ਦੇ ਸਮੁੱਚੇ ਸਟਾਫ, ਵਿਦਿਆਰਥਣਾਂ ਅਤੇ ਖੇਤੀ ਮਾਹਿਰਾਂ ਦਾ ਧੰਨਵਾਦ ਕੀਤਾ।
Check Also
350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ 8 ਜੁਲਾਈ ਨੂੰ
ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ …