ਨਵੀਂ ਦਿੱਲੀ, 26 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਸਮੂਹ ਸਕੂਲਾਂ ਦੇ ਸੰਗੀਤ ਵਿਸ਼ੇ ਦੇ ਟੀਚਰਾਂ ਦੀ ਇਕ ਮੀਟਿੰਗ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ ਨੇ ਆਉਂਦੇ ਸਮੇਂ ਵਿੱਚ ਦਿੱਲੀ ਕਮੇਟੀ ਵੱਲੋਂ ਬੱਚਿਆਂ ਦੇ ਰਾਗ ਅਧਾਰਿਤ ਕੀਰਤਨ ਮੁਕਾਬਲੇ ਕਰਵਾਉਣ ਦੀ ਜਾਣਕਾਰੀ ਦਿੰਦੇ ਹੋਏ ਸਮੂਹ ਟੀਚਰਾਂ ਨੂੰ ਆਪਣੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਰਾਗ ਅਧਾਰਿਤ ਕੀਰਤਨ ਗਾਇਨ ਵੱਲ ਪ੍ਰੇਰਿਤ ਕਰਨ ਲਈ ਕਿਹਾ। ਰਾਗ ਅਧਾਰਿਤ ਕੀਰਤਨ ਦੀ ਗੁਰਮਤਿ ਅਨੁਸਾਰ ਲੋੜ ਬਾਰੇ ਦੱਸਦੇ ਹੋਏ ਰਾਣਾ ਵੱਲੋਂ ਛੋਟੀ ਉਮਰ ਵਿੱਚ ਬੱਚਿਆਂ ਨੂੰ ਰਾਗਾਂ ਨਾਲ ਜੋੜਨ ਤੇ ਜ਼ੋਰ ਦਿੱਤਾ ਗਿਆ।ਜੀ.ਕ. ਨੇ ਕਮੇਟੀ ਦੇ ਸਕੂਲਾਂ ਵਿੱਚ ਪੰਥਕ ਸਿੱਖਿਆਂ ਨੂੰ ਤਰਜੀਹ ਦਿੱਤੇ ਜਾਣ ਤੇ ਜ਼ੋਰ ਦਿੰਦੇ ਹੋਏ ਸਕੂਲੀ ਬੱਚਿਆਂ ਨੂੰ ਦੁਨਿਆਵੀ ਸਿੱਖਿਆ ਦੇ ਨਾਲ ਹੀ ਪੰਥਕ ਸਿੱਖਿਆਂ ਉੱਚ ਪੱਧਰ ਤੇ ਉਪਲਬੱਧ ਕਰਨਵਾਉਣ ਦੇ ਵੀ ਨਿਰਦੇਸ਼ ਦਿੱਤੇ। ਇਸ ਮੌਕੇ ਦਿੱਲੀ ਕਮੇਟੀ ਦੇ ਸੀਨੀਅਰ ਰਾਗੀ ਹਰਜੀਤ ਸਿੰਘ ਸਣੇ ਸਮੁਹ ਸੰਗੀਤ ਅਧਿਆਪਕ ਮੌਜੂਦ ਸਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …