ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਐਨ.ਆਰ.ਆਈ ਕਮਿਸ਼ਨ ਆਫ ਪੰਜਾਬ ਦੇ ਮੈਂਬਰ ਦਲਜੀਤ ਸਿੰਘ ਸਹੋਤਾ
ਆਪਣੇ ਪਰਿਵਾਰਿਕ ਮੈਂਬਰਾਂ ਨਾਲ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਸਹੋਤਾ ਨੇ ਕਿਹਾ ਕਿ ਉਹ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਲਈ ਆਏ ਹਨ।ਉਨ੍ਹਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾ ਰਹੀ ਹੈ।ਪੰਜਾਬ ਦਾ ਮਾਹੌਲ ਹੁਣ ਬਿਲਕੁੱਲ ਠੀਕ ਹੈ ਅਤੇ ਐਨ.ਆਰ.ਆਈ ਬਿਨ੍ਹਾ ਖੋਫ ਦੇ ਪੰਜਾਬ ਵਿਚ ਆਉਣਾ ਪਸੰਦ ਕਰ ਰਹੇ ਹਨ।ਸੂਚਨਾ ਕੇਂਦਰ ਵਿਖੇ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਰਾਜ ਕੌਰ ਸਹੋਤਾ, ਕੁਲਜੀਤ ਸਿੰਘ ਸਹੋਤਾ, ਸੁਮਨਦੀਪ ਕੌਰ ਸਹੋਤਾ ਆਦਿ ਪਰਿਵਾਰਿਕ ਮੈਂਬਰ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media