ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ
ਪੰਜਾਬ ਰਾਜ ਮਹਿਲਾ ਕਮਿਸ਼ਨ ਚੰਡੀਗੜ੍ਹ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਦੇ ਸਹਿਯੋਗ ਨਾਲ ਵੁਮੈਨ ਐਂਡ ਚਾਈਲਡ ਸੋਸਾਇਟੀ ਫਾਰ ਰੂਰਲ ਟੈਕਨਾਲੋਜੀ ਵਲੋਂ ਬਿਊਟੀਸ਼ਨ ਕੋਰਸ ਦਾ ਉਦਘਾਟਨ ਕੀਤਾ ਗਿਆ।15 ਦਿਨਾਂ ਦੇ ਇਸ ਕੋਰਸ ਵਿਚ ਸਕੂਲ ਦੀਆਂ 11ਵੀਂ ਅਤੇ 12ਵੀਂ ਜਮਾਤਾਂ ਦੀਆਂ 60 ਵਿਦਿਆਰਥਣਾਂ ਨੇ ਪੂਰਨ ਉਤਸ਼ਾਹ ਨਾਲ ਆਪਣਾ ਨਾਮ ਦਰਜ ਕਰਵਾਇਆ।ਮੁੱਖ ਮਹਿਮਾਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ 15 ਦਿਨਾਂ ਦੇ ਇਸ ਕੋਰਸ ਤੋਂ ਬਾਅਦ ਵਿਦਿਆਰਥਣਾਂ ਨੂੰ ਬਿਊਟੀਸ਼ਨ ਕਿਟਸ ਅਤੇੇ ਸਰਟੀਫਿਕੇਟ ਦਿੱਤੇ ਜਾਣਗੇ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਸ੍ਰੀਮਤੀ ਮਨੀਸ਼ਾ ਗੁਲਾਟੀ ਦਾ ਧੰਨਵਾਦ ਕੀਤਾ।ਇਸ ਮੌਕੇ ਸਕੂਲ ਅਧਿਆਪਕਾਵਾਂ ਮਿਸ ਆਦਰਸ਼ ਸ਼ਰਮਾ, ਸ੍ਰੀਮਤੀ ਕੁਲਬੀਰ ਕੌਰ, ਸ੍ਰੀਮਤੀ ਰਮਨਦੀਪ ਕੌਰ, ਸ੍ਰੀਮਤੀ ਨਵਦੀਪ ਕੌਰ ਹਾਜ਼ਰ ਸਨ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media