Friday, July 17, 2026

ਇੰਡੀਆ ਗੇਟ ਸਕੂਲ ਦੇ ਵਿਦਿਆਰਥੀਆਂ ਨੇ ਹੜ੍ਹ ਪੀੜ੍ਹਤਾਂ ਲਈ ਦਿੱਲੀ ਕਮੇਟੀ ਨੂੰ ਦਿੱਤੀ ਮਾਲੀ ਸਹਾਇਤਾ

PPN26091407

ਨਵੀਂ ਦਿੱਲੀ, 26 ਸਤੰਬਰ (ਅੰਮ੍ਰਿਤ ਲਾਲ ਮੰਨਣ)- ਜੰਮੂ ਕਸ਼ਮੀਰ ਦੇ ਹੜ੍ਹ ਪੀੜ੍ਹਿਤਾਂ ਦੀ ਮਦਦ ਲਈ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ 2 ਲੱਖ ਰੁਪਏ ਦਾ ਚੈਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਸੌਂਪਿਆਂ ਗਿਆ। ਵਿਦਿਆਰਥੀਆਂ ਵੱਲੋਂ ਆਪਣੀ ਜੇਬ ਖਰਚੀ ਚੋਂ ਕਟੌਤੀ ਕਰਦੇ ਹੋਏ ਇਸ ਨੇਕ ਕਾਰਜ ਵਿੱਚ ਹਿੱਸਾ ਪਾਉਣ ਲਈ ਸਕੂਲ ਸਟਾਫ ਵੱਲੋਂ ਬੱਚਿਆਂ ਨੂੰ ਪ੍ਰੇਰਣ ਤੇ ਖੁਸ਼ੀ ਜ਼ਾਹਿਰ ਕਰਦੇ ਹੋਏ ਜੀ.ਕੇ ਨੇ ਕਿਹਾ ਕਿ ਕਿਸੇ ਦਾ ਦੁੱਖ ਵੰਢਣ ਨਾਲ ਦੁੱਖ ਘੱਟਦਾ ਹੈ ਤੇ ਕਿਸੇ ਨਾਲ ਸੁੱਖ ਵੰਢਣ ਨਾਲ ਸੁੱਖ ਵੱਧਦਾ ਹੈ। ਬੱਚਿਆਂ ਵੱਲੋਂ ਕਸ਼ਮੀਰ ਦੇ ਲੋਕਾਂ ਦੀ ਮਦਦ ਲਈ ਇਸ ਚੈਕ ਨੂੰ ਲੈਣ ਮੌਕੇ ਜੀ.ਕੇ. ਨੇ ਦਿੱਲੀ ਕਮੇਟੀ ਵੱਲੋਂ ਜੰਮੂ ਕਸ਼ਮੀਰ ਵਿੱਚ ਰਾਸ਼ਨ ਵੰਢਣ ਦੀ ਸ਼ੁਰੂ ਕੀਤੀ ਜਾ ਰਹੀ ਮੁਹਿੰਮ ਵਿੱਚ ਇਸ ਸਹਾਇਤਾ ਨੂੰ ਵਰਤਨ ਦਾ ਭਰੋਸਾ ਦਿੱੱਤਾ। ਸਕੂਲ ਦੇ ਵਾਈਸ ਚੇਅਰਮੈਨ ਹਰਵਿੰਦਰ ਸਿੰਘ ਕੇ.ਪੀ., ਮੈਨੇਜਰ ਕੁਲਮੋਹਨ ਸਿੰਘ ਅਤੇ ਪ੍ਰਿੰਸੀਪਲ ਦਵਿੰਦਰਜੀਤ ਕੌਰ ਢੀਂਗਰਾ ਵੱਲੋਂ ਜੀ.ਕੇ. ਨੁੰ ਉਕਤ ਚੈਕ ਦਿੱਤਾ ਗਿਆ। ਕੁਲਮੋਹਨ ਸਿੰਘ ਨੇ ਵੰਡ ਛੱਕਣ ਦੇ ਗੁਰਮਤਿ ਸਿਧਾਂਤ ਦਾ ਹਵਾਲਾ ਦਿੰਦੇ ਹੋਏ ਦੁੱਖ ਦੀ ਘੜੀ ਵਿੱਚ ਆਪਣੇ ਦੇਸ਼ ਦੇ ਵਸਨਿਕਾ ਦੀ ਮਦਦ ਲਈ ਸਕੂਲ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਦਿੱਤੇ ਗਏ ਇਸ ਨਿਵੇਕਲੇ ਸਹਿਯੋਗ ਲਈ ਧੰਨਵਾਦ ਜਤਾਇਆ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply