ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਦੇ ਫੈਸਲਾ ਦਾ ਸਵਾਗਤ
ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਵਲੋਂ ਕੌਮੀ ਰਾਜ ਮਾਰਗ ਦਾ ਨਾਂ ਬਦਲ ਕੇ “ਸ੍ਰੀ ਗੁਰੂ ਨਾਨਕ ਦੇਵ ਜੀ
ਮਾਰਗ” ਰੱਖਣ ਦਾ ਸੁਆਗਤ ਕਰਦਿਆਂ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਜੀ ਅਕਾਲੀ 96ਵੇਂ ਕਰੋੜੀ ਨੇ ਕਿਹਾ ਕਿ ਇਹ ਸਹੀ ਦਿਸ਼ਾ ਵਿੱਚ ਲਿਆ ਗਿਆ ਫੈਸਲਾ ਹੈ।ਉਨ੍ਹਾਂ ਕਿਹਾ ਕਿ ਭਾਰਤ ਪਾਕਿਸਤਾਨ ਸਰਹੱਦ ਤੋਂ ਸ਼ੁਰੂ ਹੋਣ ਵਾਲੇ ਕੌਮੀ ਰਾਜ ਮਾਰਗ 703 ਏ.ਏ ਦਾ ਨਾਮ ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਹੋਵੇਗਾ।
ਬੁੱਢਾ ਦਲ ਦੇ ਸਕੱਤਰ ਦਲਜੀਤ ਸਿੰਘ ਬੇਦੀ ਵੱਲੋ ਜਾਰੀ ਬਿਆਨ ਵਿੱਚ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਬਾਰੇ ਸਰਵਉਚ ਅਦਾਲਤ ਸੁਪਰੀਮ ਕੋਰਟ ‘ਚ ਚੱਲਦਾ ਆ ਰਿਹਾ ਵਿਵਾਦਤ ਮਾਮਲੇ ਸਬੰਧੀ 40 ਦਿਨ ਤਕ ਚੱਲੀਆਂ ਲੰਮੀਆਂ ਦਲੀਲਾਂ ਸਬੰਧੀ ਫੈਸਲਾ ਅਦਾਲਤ ਨੇ ਰਾਖਵਾਂ ਰੱਖ ਲਿਆ ਹੈ।ਉਨ੍ਹਾਂ ਕਿਹਾ ਕਿ ਸਾਰੀਆਂ ਧਿਰਾਂ ਨੂੰ ਸੁਪਰੀਮ ਕੋਰਟ ਦਾ ਫੈਸਲਾ ਬਿਨਾਂ ਕਿਸੇ ਝਿਜਕ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ ਤਾਂ ਜੋ ਦੇਸ਼ ਅੰਦਰ ਸਾਂਤੀ ਤੇ ਸਦਭਾਵਨਾ ਬਣੀ ਰਹੇ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media