ਅੰਮ੍ਰਿਤਸਰ 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਕਾਲਮ ਨਵੀਸ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਿੱਖ ਰਹਿਤ ਮਰਿਯਾਦਾ ਅਨੁਸਾਰ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਬਸੰਤੀ ਜਾਂ ਸੁਰਮਈ ਹੋਣਾ ਚਾਹੀਦਾ ਹੈ, ਜਿਵੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਿਤ ਸਿੱਖ ਰਹਿਤ ਮਰਿਯਾਦਾ ਜੋ ਕਿ ਸ਼੍ਰੋਮਣੀ ਕਮੇਟੀ ਦੀ ਇੰਟਰਨੈਟ ‘ਤੇ ਆਪਣੀ ਵੈਬਸਾਈਟ ਵਿੱਚ ਵੀ ਦਰਜ਼ ਹੈ। ਪਰ ਕੁੱਝ ਸਾਲਾਂ ਤੋਂ ਬਸੰਤੀ ਤੇ ਸੁਰਮਈ ਰੰਗ ਦੀ ਥਾਂ ‘ਤੇ ਨਿਸ਼ਾਨ ਸਾਹਿਬ ਦੇ ਪੁਸ਼ਾਕਿਆਂ ਦਾ ਰੰਗ ਭੰਗਵਾਂ ਕੀਤਾ ਗਿਆ ਹੈ, ਜੋ ਕਿ ਸਿੱਖ ਰਹਿਤ ਮਰਿਯਾਦਾ ਦੀ ਉਲੰਘਣਾ ਹੈ।ਸਿਰੋਪੇ ਵੀ ਭੰਗਵੇਂ ਦੇਣੇ ਸ਼ੁਰੂ ਕਰ ਦਿੱਤੇ ਗਏ ਹਨ। ਭੰਗਵਾ ਰੰਗ ਸਿੱਖ ਮੱਤ ਦੇ ਅਨੁਯਾਈਆਂ ਦਾ ਰੰਗ ਨਹੀਂ ਹੈ।
ਜਦ ਕਿ ਸਾਰੀ ਦੁਨੀਆਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਮਨਾ ਰਹੀ ਹੈ ਤਾਂ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਪੰਥ ਪ੍ਰਵਾਨਿਤ ਰਹਿਤ ਮਰਿਯਾਦਾ ‘ਤੇ ਅਮਲ ਕਰੀਏ।ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅੰਦਰ ਭੰਗਵੇਂ ਸਿਰੋਪੇ ਦੇਣੇ ਵੀ ਰਹਿਤ ਮਰਿਯਾਦਾ ਦੀ ਉਲੰਘਣਾ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਵੀ ਭੰਗਵੇਂ ਹਨ।ਇਹ ਵੀ ਬਸੰਤੀ ਚਾਹੀਦੇ ਹਨ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਜਿਹੜੇ ਵੀ ਧਾਰਮਿਕ, ਸਮਾਜਿਕ ਤੇ ਰਾਜਨੀਤਕ ਪ੍ਰੋਗਰਾਮ ਕੇਂਦਰ ਸਰਕਾਰ, ਪੰਜਾਬ ਸਰਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਹਨ, ਉਨ੍ਹਾਂ ਵਿੱਚ ਬਸੰਤੀ ਜਾਂ ਸੁਰਮਈ ਰੰਗ ਦੇ ਸਿਰੋਪੇ ਹੋਣੇ ਚਾਹੀਦੇ ਹਨ ਤੇ ਭੰਗਵੇਂ ਰੰਗ ਵਰਤਣ ‘ਤੇ ਸਿੱਖ ਰਹਿਤ ਮਰਿਯਾਦਾ ਦੀ ਉਲੰਘਣਾ ਸਮਝਿਆ ਜਾਣਾ ਚਾਹੀਦਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …