ਚੀਮਾਂ ਮੰਡੀ/ ਲੌਂਗੋਵਾਲ, 19 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਿਰ ਸੀਨੀ. ਸੈਕੰਡਰੀ ਸਕੂਲ
ਚੀਮਾਂ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਈਆਂ 65ਵੀਆਂ ਪੰਜਾਬ ਸਕੂਲ ਸਟੇਟ ਪੱਧਰੀ ਖੇਡਾਂ ਯੁਗ ਮੂਡੋ ਖੇਡ ਦੇ ਅੰਡਰ 19 (ਲੜਕੀਆਂ) ਦੇ ਮੁਕਾਬਲੇ ਵਿੱਚ ਸ਼ਗਨਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ ਨੇ ਗੋਲਡ ਮੈਡਲ ਪ੍ਰਾਪਤ ਕੀਤਾ ਅਤੇ ਅੰਡਰ 19 (ਲੜਕੇ) ਹਰਪ੍ਰੀਤ ਸਿੰਘ ਅਤੇ ਹਰਦੀਪ ਸਿੰਘ ਨੇ ਗੋਲਡ ਮੈਡਲ ਹਾਸਲ ਕੀਤੇ।ਸਕੂਲ ਪ੍ਰਿੰਸੀਪਲ ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਹਨਾਂ ਵਿਦਿਆਰਥੀਆਂ ਨੇ ਪਹਿਲੀ ਪੁਜੀਸ਼ਨ ਹਾਸਲ ਕਰਕੇ ਕੌਮੀ ਪੱਧਰ ਦੀਆਂ ਖੇਡਾਂ ਲਈ ਆਪਣਾ ਸਥਾਨ ਪੱਕਾ ਕੀਤਾ ਹੈ।
ਮੈਡਮ ਕਮਲ ਗੋਇਲ ਨੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ।ਇਸ ਮੌਕੇ ਕੋਚ ਪਰਮਜੀਤ ਸਿੰਘ, ਮਨਜਿੰਦਰ ਸਿੰਘ, ਗੁਰਜੰਟ ਕੋਰ, ਅਸ਼ੋਕ ਕੁਮਾਰ, ਗਗਨਪ੍ਰੀਤ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media