Sunday, December 22, 2024

ਨਾਬਾਲਿਗਾ ਨਾਲ ਜ਼ੋਰ-ਜਬਰਦਸਤੀ ਕਰਨ ਵਾਲੇ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ਼

ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਨਾ ਕੀਤੇ ਜਾਣ `ਤੇ ਅਕਾਲੀ ਆਗੂਆਂ ਨੇ ਦਿੱਤੀ ਸੰਘਰਸ਼ ਦੀ ਚੇਤਾਵਨੀ
ਧੂਰੀ, 20 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਨੇੜਲੇ ਪਿੰਡ ਪੁੰਨਾਵਾਲ ਵਿਖੇ ਬੀਤੇ ਦਿਨੀਂ ਸਕੂਲ ਪੜ੍ਹਦੀ ਇੱਕ ਨਾਬਾਲਗ ਲੜਕੀ ਨਾਲ ਜਬਰ-ਜਿਨਾਹ Womenਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਹੇਠ ਥਾਣਾ ਸਦਰ ਧੂਰੀ ਦੀ ਪੁਲਿਸ ਵੱਲੋਂ ਇੱਕ ਔਰਤ ਅਤੇ ਵਡੇਰੀ ਉਮਰ ਦੇ ਇੱਕ ਵਿਅਕਤੀ ਖਿਲਾਫ ਮੁਕੱਦਮਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪੀੜਤ ਲੜਕੀ ਦੇ ਪਿਤਾ ਦੇ ਬਿਆਨਾਂ ਅਨੁਸਾਰ ਉਹਨਾਂ ਦੀ ਇੱਕ ਗੁਆਂਢਣ ਜੋ ਕਿ ਕਈ ਤਰਾਂ ਦੇ ਨਜ਼ਾਇਜ਼ ਕਾਰੋਬਾਰ ਕਰਦੀ ਹੈ, ਉਸ ਦੀ ਸਕੂਲ ਪੜ੍ਹਦੀ ਨਾਬਾਲਗ ਲੜਕੀ ਨੂੰ ਬਹਿਲਾ-ਫੁਸਲਾ ਕੇ ਆਪਣੇ ਘਰ ਲੈ ਗਈ ਅਤੇ ਪਹਿਲਾਂ ਤੋਂ ਤਿਆਰ ਕੀਤੀ ਯੋਜਨਾ ਅਨੁਸਾਰ ਉਥੇ ਹਾਜ਼ਰ (50-55 ਸਾਲ ਦੀ ਉਮਰ ਦੇ) ਇੱਕ ਵਿਅਕਤੀ ਨੇ ਉਸ ਦੀ ਲੜਕੀ ਨਾਲ ਜ਼ੋਰ-ਜਬਰਦਸਤੀ ਕੀਤੀ ਅਤੇ ਉਸ ਦੀ ਲੜਕੀ ਮੌਕੇ ਤੋਂ ਗੁਆਂਢਣ ਦੇ ਘਰੋਂ ਜਾਨ ਬਚਾ ਕੇ ਭੱਜ ਆਈ।
                ਉਧਰ ਇਸ ਮਾਮਲੇ ਵਿੱਚ ਦੋਸ਼ੀ ਪਾਏ ਗਏ ਵਿਅਕਤੀਆਂ ਨੂੰ ਗ੍ਰਿਫਤਾਰ ਨਾ ਕਰਨ ਦੇ ਦੋਸ਼ ਲਗਾਉਂਦਿਆਂ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਅਤੇ ਅਕਾਲੀ ਆਗੂ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਨੇ ਕਿਹਾ ਹੈ ਕਿ ਧੂਰੀ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਦੇ ਜੱਦੀ ਪਿੰਡ ਪੰੁਨਾਵਾਲ ਵਿਖੇ ਹੋਏ ਜ਼ੋਰ ਜਬਰਦਸਤੀ ਕਰਨ ਦੀ ਕੋਸ਼ਿਸ਼ ਦੇ ਵਾਪਰੇ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਮੁਕੱਦਮਾ ਦਰਜ ਕਰ ਲੈਣ ਦੇ ਬਾਵਜੂਦ ਅਜੇ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰ ਪਾਉਣਾ ਪੁਲਿਸ ਦੀ ਕਾਰਗੁਜਾਰੀ `ਤੇ ਕਈ ਤਰਾਂ੍ਹ ਦੇ ਸਵਾਲ ਖੜੇ ਕਰਦਾ ਹੈ।ਆਗੂਆਂ ਨੇ ਕਿਹਾ ਕਿ ਜੇਕਰ ਪੁਲਿਸ ਵੱਲੋਂ ਆਉਣ ਵਾਲੇ ਦੋ ਦਿਨਾਂ ਵਿੱਚ ਇਸ ਮਾਮਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਖਿਲਾਫ ਕੋਈ ਸਖਤ ਕਾਰਵਾਈ ਨਾ ਕੀਤੀ ਗਈ ਤਾਂ ਅਕਾਲੀ ਆਗੂਆਂ ਵੱਲੋਂ ਪੀੜਤਾ ਦੇ ਹੱਕ ਵਿੱਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply