Monday, December 23, 2024

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਕਸਬਾ ਲੌਂਗੋਵਾਲ ‘ਚ ਭਰਵਾਂ ਸਵਾਗਤ

ਲੌਂਗੋਵਾਲ, 20 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅੰਤਰਰਾਸ਼ਟਰੀ ਨਗਰ ਕੀਰਤਨ ਕਸਬਾ PUNJ2010201904ਲੌਂਗੋਵਾਲ ‘ਚ ਪਹੁੰਚਣ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਲੌਂਗੋਵਾਲ ਦੇ ਸਮੁੱਚੇ ਪਰਿਵਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਗਏ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ।ਵਿਜੈਇੰਦਰ ਸਿੰਗਲਾ ਕੈਬਨਿਟ ਮੰਤਰੀ ਮੰਤਰੀ ਪੰਜਾਬ, ਪੁਲਿਸ ਮੁਖੀ ਸੰਦੀਪ ਗਰਗ ਸੰਗਰੂਰ, ਐਸ.ਪੀ ਸ਼ਰਨਜੀਤ ਸਿੰਘ, ਥਾਣਾ ਮੁੱਖੀ ਇੰਸਪੈਕਟਰ ਬਲਵੰਤ ਸਿੰਘ ਦੀ ਪੁਲਿਸ ਪਾਰਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਲਾਮੀ ਦਿੱਤੀ ਗਈ।ਸ਼ਹੀਦ ਭਾਈ ਦਿਆਲਾ ਪਬਲਿਕ ਸਕੂਲ ਦੇ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਦੁੱਲਟ ਸੰਦਰ ਪਾਲਕੀ ਸਾਹਿਬ ਦਾ ਸਨਮਾਨ ਕੀਤਾ ਗਿਆ।
               ਇਸ ਮੌਕੇ ਰਵਿੰਦਰ ਸਿੰਘ ਚੀਮਾ ਸਾਬਕਾ ਚੇਅਰਮੈਨ ਮੰਡੀ ਬੋਰਡ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ‘ਚ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply