ਲੌਂਗੋਵਾਲ, 20 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਲੌਂਗੋਵਾਲ ਵਿਖੇ ਕੌਮਾਂਤਰੀ ਨਗਰ ਕੀਰਤਨ ‘ਚ ਸ਼ਾਮਿਲ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ।ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ `ਤੇ ਮਨਾਉਣ ਲਈ ਪੰਜਾਬ ਸਰਕਾਰ ਵਲੋਂ ਮਹੱਤਵਪੂਰਨ ਸਮਾਗਮ ਉਲੀਕੇ ਗਏ ਹਨ।ਜਿਸ ਤਹਿਤ ਸੁਲਤਾਨਪੁਰ ਲੋਧੀ ਸ਼ਹਿਰ ‘ਚ ਦਰਸ਼ਨ ਲਈ ਜਾਣ ਵਾਲੀਆਂ ਸੰਗਤਾਂ ਲਈ 400 ਕਰੋੜ ਰੁਪਏ ਨਾਲ ਬੁਨਿਆਂਦੀ ਢਾਂਚੇ ਦਾ ਵਿਕਾਸ ਕੀਤਾ ਗਿਆ ਹੈ।ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਸਮੇਤ ਕੌਮਾਂਤਰੀ ਨਗਰ ਕੀਰਤਨ `ਚ ਸ਼ਾਮਿਲ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ `ਚ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਾਮਿਲ ਹੋਣ।
ਕੈਬਨਿਟ ਮੰਤਰੀ ਨੇ ਨਗਰ ਕੀਰਤਨ `ਚ ਸ਼ਾਮਿਲ ਪੰਜ ਪਿਆਰਿਆਂ ਨੂੰ ਸਿਰੋਪਾਓ ਨਾਲ ਨਿਵਾਜਿਆ।ਉਨ੍ਹਾਂ ਕਿਹਾ ਕਿ ਨਗਰ ਕੀਰਤਨ `ਚ ਸ਼ਾਮਿਲ ਹਜ਼ਾਰਾਂ ਸੰਗਤਾਂ ਦਾ ਜ਼ਿਲ੍ਹਾ ਸੰਗਰੂਰ `ਚ ਪੁਹੰਚਣ ਨਾਲ ਸਾਰਾ ਮਾਹੌਲ ਧਾਰਮਿਕ ਰੰਗ `ਚ ਰੰਗਿਆ ਗਿਆ ਹੈ ਅਤੇ ਭਲਕੇ 21 ਅਕਤੂਬਰ ਨੂੰ ਵੀ ਕੌਮਾਂਤਰੀ ਨਗਰ ਕੀਰਤਨ ਦਾ ਵੱਖ-ਵੱਖ ਥਾਈਂ ਸੰਗਰੂਰ ਸ਼ਹਿਰ `ਚ ਨਿੱਘਾ ਸਵਾਗਤ ਕੀਤਾ ਜਾਵੇਗਾ।ਸਿੰਗਲਾ ਨੇ ਕਿਹਾ ਕਿ ਸਮੂਹ ਨਾਨਕ ਨਾਮ ਲੇਵਾ ਸੰਗਤ ਵਿੱਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦਾ ਭਾਰੀ ਚਾਅ ਹੈ ਅਤੇ ਕੌਮਾਂਤਰੀ ਨਗਰ ਕੀਰਤਨ ਨਾਲ ਭਾਈਚਾਰਕ ਸਾਂਝ ਅਤੇ ਸਦਭਾਵਨਾ ਵਧੇਰੇ ਮਜ਼ਬੂਤ ਹੋਈ ਹੈ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਐਸ.ਐਸ.ਪੀ ਡਾ. ਸੰਦੀਪ ਗਰਗ, ਐਸ.ਪੀ ਸ਼ਰਨਜੀਤ ਸਿੰਘ ਢਿੱਲੋਂ, ਐਸ.ਡੀ.ਐਮ ਬਬਨਦੀਪ ਸਿੰਘ ਵਾਲੀਆ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …