ਕਪੂਰਥਲਾ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਾਨਵ ਵਿਕਾਸ ਸੰਸਥਾ ਵੱਲੋਂ ਆਈ.ਟੀ.ਸੀ ਮਿਸ਼ਨ ਸੁਨਹਿਰਾ ਕੱਲ੍ਹ ਤਹਿਤ ਰਾਏਪੁਰ ਰਾਜਪੂਤਾਂ ਵਿਖੇ
ਪਰਾਲੀ ਅਤੇ ਝੋਨੇ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਇਕ ਰੋਜ਼ਾ ਜਾਗਰੂਕਤਾ ਵਰਕਸ਼ਾਪ ਲਗਾਈ ਗਈ।ਇਸ ਵਰਕਸ਼ਾਪ ਦਾ ਮੁੱਖ ਮਕਸਦ ਕਿਸਾਲਾਂ ਨੂੰ ਸੁਚੱਜੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦੇਣਾ ਸੀ।ਖੇਤੀਬਾੜੀ ਵਿਭਾਗ ਵੱਲੋਂ ਡਾ. ਗੁਰਦੀਪ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਰਤੇ ਜਾਣ ਵਾਲੇ ਸੰਦਾਂ ਅਤੇ ਢੰਗਾਂ ਪ੍ਰਤੀ ਜਾਣੂ ਕਰਵਾਇਆ।ਡਾ. ਸੁਖਦੇਵ ਸਿੰਘ ਨੇ ਕਿਸਾਨਾਂ ਨੂੰ ਫ਼ਸਲ ਦੇ ਮੰਡੀਕਰਨ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਕਣਕ ਦੀ ਬਿਜਾਈ ਦੇ ਤਰੀਕਿਆਂ ਤੇ ਬੀਜਾਂ ਨੂੰ ਸੋਧ ਕੇ ਵਰਤਣ ਬਾਰੇ ਚਾਨਣਾ ਪਾਇਆ। ਡਾ. ਗੁਰਦੇਵ ਸਿੰਘ ਵੱਲੋਂ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਪਿੰਡ ਰਾਏਪੁਰ ਰਾਜਪੂਤਾਂ ਦੇ ਸਰਪੰਚ ਬਿਕਰਮਜੀਤ ਸਿੰਘ, ਰਾਏਪੁਰ ਅਰਾਈਆਂ ਦੇ ਸਰਪੰਚ ਗੁਰਭੇਜ ਸਿੰਘ, ਮਾਨਵ ਵਿਕਾਸ ਸੰਸਥਾ ਵੱਲੋਂ ਅਨਿਲ ਕੁਮਾਰ, ਰਾਜਵੰਤ ਸਿੰਘ, ਅਵਤਾਰ ਸਿੰਘ ਜੌਹਲ ਅਤੇ ਹਰਜੀਤ ਸਿੰਘ ਤੋਂ ਇਲਾਵਾ ਉੱਘੇ ਕਿਸਾਨ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media