Monday, December 23, 2024

ਸੰਗਤ ਨੂੰ ਰੂਹਾਨੀਅਤ ਨਾਲ ਜੋੜ ਗਿਆ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਦਿਨਾ ‘ਰਬਾਬ ਉਤਸਵ’

ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਤੇ ਪਦਮ ਸ੍ਰੀ ਸਿੰਘ ਬੰਧੂ ਭਾਈ ਸੁਰਿੰਦਰ ਸਿੰਘ ਨੇ ਕੀਤਾ ਕੀਰਤਨ
ਸੁਲਤਾਨਪੁਰ ਲੋਧੀ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਯੂਨੀਵਰਿਸਟੀ PUNJ2010201911ਪਟਿਆਲਾ ਦੇ ਸੰਗੀਤ ਵਿਭਾਗ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਗੁਰਦੁਆਰਾ ਰਬਾਬਸਰ ਸਾਹਿਬ ਭਰੋਆਣਾ ਵਿਖੇ ਕਰਵਾਇਆ ਗਿਆ 3 ਦਿਨਾ ਰਬਾਬ ਉਤਸਵ ਅੱਜ ਸੰਗਤ  ਨੂੰ ਰੂਹਾਨੀਅਤ ਨਾਲ ਜੋੜਦਾ ਹੋਇਆ ਸਮਾਪਤ ਹੋ ਗਿਆ।
                  ਰਬਾਬ ਉਤਸਵ ਦੌਰਾਨ ਕੁੱਲ 27 ਕੀਰਤਨੀ ਜਥਿਆਂ ਵਲੋਂ ਗੁਰਬਾਣੀ ਦਾ ਰਾਗ ਅਧਾਰਿਤ ਕੀਰਤਨ ਕੀਤਾ ਗਿਆ ਉੱਥੇ ਹੀ ਵੱਖ-ਵੱਖ ਯੂਨੀਵਰਸਿਟੀਆਂ ਦੇ ਵਿਦਵਾਨਾਂ ਵਲੋਂ ਗੁਰਬਾਣੀ ਤੇ ਰਬਾਬ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ। ਰਬਾਬ ਉਤਸਵ ਦੌਰਾਨ ਮੁੱਖ ਤੌਰ ’ਤੇ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਤੇ ਪਦਮ ਸ੍ਰੀ ਸਿੰਘ ਬੰਧੂ ਭਾਈ ਸੁਰਿੰਦਰ ਸਿੰਘ ਵਲੋਂ ਆਪਣੀ ਕਲਾ ਰਾਹੀਂ ਸੰਗਤ ਨੂੰ ਆਨੰਦਿਤ ਕੀਤਾ ਗਿਆ।
ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਨਵਤੇਜ ਸਿੰਘ ਚੀਮਾ, ਡਿਪਟੀ ਕਮਿਸ਼ਨਰ ਵਲੋਂ ਵੀ ਅੱਜ ਰਬਾਰ ਉਤਸਵ ਦੇ ਆਖਰੀ ਦਿਨ ਸ਼ਿਰਕਤ ਕੀਤੀ ਗਈ।
             PUNJ2010201912  ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਵੱਖ-ਵੱਖ ਅਸਥਾਨਾਂ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜ਼ੋ ਦਿੱਤੀ ਜਾ ਰਹੀ ਹੈ।ਉਨ੍ਹਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ‘ਸ੍ਰੀ ਗੁਰੂ ਨਾਨਕ ਐਂਡਵਾਂਸ ਸਟੱਡੀਜ਼’ ਚੇਅਰ ਸਥਾਪਿਤ ਕਰਨ ਦੀ ਲੋੜ ’ਤੇ ਜ਼ੋਰ ਵੀ ਦਿੱਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਸੈਰ ਸਪਾਟਾ ਵਿਭਾਗ ਰਾਗ ਅਧਾਰਿਤ ਕੀਰਤਨ, ਸੂਖਮ ਕਲਾ ਨੂੰ ਪ੍ਰਫੁੱਲਿਤ ਕਰਨ ਲਈ ਭਵਿੱਖ ਵਿਚ ਵੀ ਅਜਿਹੇ ਸਮਾਗਮ ਕਰਵਾਏਗਾ।
ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪੰਜਾਬ ਸਰਕਾਰ ਤੇ ਪੰਜਾਬੀ ਯੂਨੀਵਰਸਿਟੀ ਦਾ ਸੁਲਤਾਨਪੁਰ ਲੋਧੀ ਦੀ ਧਰਤੀ ’ਤੇ ਅੰਤਰਰਾਸ਼ਟਰੀ ਪੱਧਰ ਦਾ ਸੈਮੀਨਾਰ ਕਰਵਾਉਣ ’ਤੇ ਧੰਨਵਾਦ ਕੀਤਾ।
                ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐਸ ਘੁੰਮਣ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਘਰ-ਘਰ ਪਹੰੁਚਾਉਣ ਲਈ ਇਸੇ ਸਾਲ ਹੀ 55 ਸੈਮੀਨਾਰ, ਕਾਨਫਰੰਸਾਂ ਤੇ ਸੰਗੀਤਕ ਗੋਸ਼ਟੀਆਂ ਕਰਵਾਈਆਂ ਹਨ।
ਅੱਜ ਆਖਰੀ ਦਿਨ ਭਾਈ ਮਰਦਾਨਾ ਜੀ ਤੇ ਰਬਾਬ ਦੀ ਗੁਰਮਤਿ ਸੰਗੀਤ ਵਿਚ ਮਹਾਨਤਾ ਬਾਰੇ ਇਕ ਕੌਮੀ ਸੈਮੀਨਾਰ ਵੀ ਕਰਵਾਇਆ ਗਿਆ ਜਿਸ ਵਿਚ ਡਾ. ਗੁਰਨਾਮ ਸਿੰਘ ਸਾਬਕਾ ਮੁਖੀ ਸੰਗੀਤ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਮੁੱਖ ਤੌਰ ’ਤੇ ਵਿਚਾਰ ਰੱਖੇ।ਇਸ ਤੋਂ ਇਲਾਵਾ ਪ੍ਰੋ. ਯਸ਼ਪਾਲ ਸ਼ਰਮਾ ਤੇ ਪ੍ਰੋ. ਗੁਰਮੀਤ ਸਿੰਘ ਜੋ ਕਿ ਪੰਜਾਬੀ ਯੂਨੀਵਰਸਿਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੇ ਇੰਚਾਰਜ ਹਨ, ਵਲੋਂ ਵੀ ਆਪਣੇ ਕੀਮਤੀ ਵਿਚਾਰ ਰੱਖੇ ਗਏ।
              ਇਸ ਮੌਕੇ ਡਾ. ਕੰਵਲਜੀਤ ਸਿੰਘ ਮੁਖੀ ਸੰਗੀਤ ਵਿਭਾਗ, ਪ੍ਰੋ. ਰਵੇਲ ਸਿੰਘ, ਪ੍ਰੋ. ਸਵਰਲੀਨ ਕੌਰ, ਡਾ. ਜਸਵੰਤ ਸਿੰਘ, ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਬਨਾਰਸੀ, ਪ੍ਰੋ. ਅਰਸ਼ਪ੍ਰੀਤ ਸਿੰਘ, ਡਾ. ਜਸਬੀਰ ਕੌਰ ਪਟਿਆਲਾ ਹਾਜ਼ਰ ਸਨ।
 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply