ਮੁਸਲਮਾਨ ਭਾਈਚਾਰੇ ਵਲੋਂ ਨਗਰ ਕੀਰਤਨ ’ਚ ਹਾਜ਼ਰੀ ਭਰ ਕੇ ਸਤਿਕਾਰ ਭੇਟ
ਅੰਮ੍ਰਿਤਸਰ, 21 ਅਕਤੂਬਰ (ਪੰਜਾਬ ਪੋਸਟ – ਮਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ
ਕੌਮਾਂਤਰੀ ਨਗਰ ਕੀਰਤਨ ਅੱਜ ਸੰਗਰੂਰ ਤੋਂ ਗੁਰਦੁਆਰਾ ਨਾਭਾ ਸਾਹਿਬ ਪਟਿਆਲਾ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ।ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਸਥਾਨਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀਆਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੇਸ਼ ਵੰਡ ਤੋਂ 72 ਸਾਲ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਕਾਸ਼ ਭੂਮੀ ਸ੍ਰੀ ਨਨਕਾਣਾ ਸਾਹਿਬ ਤੋਂ ਵਾਹਗਾ ਅਟਾਰੀ ਸਰਹੱਦ ਰਾਹੀਂ ਪਹਿਲੀ ਵਾਰ ਸਜਾਇਆ ਗਿਆ ਨਗਰ ਕੀਰਤਨ ਆਪਣੇ ਆਪ ਵਿਚ ਵੱਡਾ ਇਤਿਹਾਸ ਹੈ।ਪੰਜ ਪਿਆਰੇ ਸਾਹਿਬਾਨ ਨੂੰ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਿਰੋਪਾਓ ਦੇ ਕੇ ਸਨਮਾਨ ਦਿੱਤਾ।
ਇਸ ਮੌਕੇ ਅੰਤ੍ਰਿੰਗ ਮੈਂਬਰ ਭੁਪਿੰਦਰ ਸਿੰਘ ਭਲਵਾਨ, ਮੈਂਬਰ ਮਲਕੀਤ ਸਿੰਘ ਚੰਗਾਲ, ਹਰਦੇਵ ਸਿੰਘ ਰੋਗਲਾ, ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ, ਨਵਇੰਦਰਪ੍ਰੀਤ ਸਿੰਘ ਲੌਂਗੋਵਾਲ, ਸ੍ਰੀ ਬਾਬੂ ਪ੍ਰਕਾਸ਼ ਚੰਦ ਗਰਗ, ਬੀਬੀ ਹਰਜੀਤ ਕੌਰ ਢੀਂਡਸਾ, ਜੈਪਾਲ ਸਿੰਘ ਮੰਡੀਆ, ਰਾਮਪਾਲ ਸਿੰਘ ਬਹਿਣੀਵਾਲ, ਬਲਦੇਵ ਸਿੰਘ ਮਾਨ ਕੌਰ ਕਮੇਟੀ ਮੈਂਬਰ, ਜਸਵੰਤ ਸਿੰਘ ਖਹਿਰਾ, ਬਲਜੀਤ ਸਿੰਘ ਫੱਕਰ, ਜਗਸੀਰ ਸਿੰਘ ਕੋਟੜਾ, ਬਲਵਿੰਦਰ ਸਿੰਘ ਕਾਹਲਵਾਂ, ਮਨਜੀਤ ਸਿੰਘ ਤਲਵੰਡੀ, ਦਰਸ਼ਨ ਸਿੰਘ ਪੀ.ਏ., ਮੈਨੇਜਰ ਭੁਪਿੰਦਰ ਸਿੰਘ ਜੋਸ਼ੀ, ਜਸਬੀਰ ਸਿੰਘ ਜੱਸੀ ਲੌਂਗੋਵਾਲ, ਭਾਈ ਬਲਦੇਵ ਸਿੰਘ, ਤਰਸੇਮ ਸਿੰਘ ਗੁੱਜਰਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
ਇਸੇ ਦੌਰਾਨ ਸੰਗਰੂਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਗਰ ਕੀਰਤਨ ਦਾ ਸੰਗਤ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਵੀ ਨਗਰ ਕੀਰਤਨ ’ਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।ਨਗਰ ਕੀਰਤਨ ਦੌਰਾਨ ਸੰਗਤ ਵੱਲੋਂ ਲੰਗਰ ਵੀ ਲਗਾਏ ਗਏ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media