Tuesday, April 14, 2026

ਬਾਬਾ ਹਰਨਾਮ ਸਿੰਘ ਖਾਲਸਾ ਵਲੋਂ ਦਰਸ਼ਨੀ ਡਿਉੜੀ ਅਤੇ ਗੁਰਮਤਿ ਕੀਰਤਨ ਵਿਦਿਆਲੇ ਦਾ ਉਟਘਾਟਨ

ਮਹਿਤਾ ਚੌਕ / ਅੰਮ੍ਰਿਤਸਰ 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਹੈਡਕੁਆਟਰ ਗੁਰਦੁਆਰਾ ਗੁਰਦਰਸ਼ਨ PUNJ2110201902ਪ੍ਰਕਾਸ਼ ਮਹਿਤਾ ਦੇ 50 ਸਾਲਾ ਸਥਾਪਨਾ ਦਿਹਾੜੇ ਨੂੰ ਸਮਰਪਿਤ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ  ਦੀ ਪਾਵਨ ਯਾਦ `ਚ ਬਣਾਈ ਗਈ ਦਰਸ਼ਨੀ ਡਿਉੜੀ ਅਤੇ ਦਮਦਮੀ ਟਕਸਾਲ ਦੇ ਤੇਰ੍ਹਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਦੀ ਯਾਦ `ਚ ਮੁੜ ਉਸਾਰੇ ਗਏ ਗੁਰਮਤਿ ਕੀਰਤਨ ਵਿਦਿਆਲੇ ਦਾ ਸੰਗਤਾਂ ਦੀ ਭਾਰੀ ਮੌਜੂਦਗੀ `ਚ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਉਦਘਾਟਨ ਕੀਤਾ ਗਿਆ।ਦਮਦਮੀ ਟਕਸਾਲ ਮੁਖੀ ਨੇ ਮੌਜੂਦਾ ਹੈਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦੀ ਅਰਧ ਸ਼ਤਾਬਦੀ ਮੌਕੇ ਮਹਿਤਾ ਚੌਕ ਵਿਖੇ 23-24-25 ਅਕਤੂਬਰ 2019 ਨੂੰ  ਹੋ ਰਹੇ ਗੁਰਮਤਿ ਸਮਾਗਮਾਂ `ਚ ਵੱਡੀ ਪੱਧਰ `ਤੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
 ਪ੍ਰੋ: ਸਰਚਾਂਦ ਸਿੰਘ ਮੁਤਾਬਕ ਨਵੀਂ ਤੇ ਮੁੜ ਉਸਾਰੇ ਗਏ ਕੀਰਤਨ ਵਿਦਿਆਲੇ `ਚ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਅਤੇ ਸੰਤ ਬਾਬਾ ਠਾਕੁਰ ਸਿੰਘ ਜੀ ਦੇ ਰਿਹਾਇਸ਼ੀ ਕਮਰਿਆਂ ਦੇ ਪੁਰਾਤਨ ਸਰੂਪ ਨੂੰ ਬਿਨਾ ਬਦਲੇ ਸੰਭਾਲੇ ਜਾਣ `ਤੇ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਅਜਿਹਾ ਇਤਿਹਾਸਕ ਪੇ੍ਰਰਨਾ ਸਰੋਤ ਬਣੇ ਇਨ੍ਹਾਂ ਮਹਾਂਪੁਰਖਾਂ ਦੀ ਸੰਜਮ ਅਤੇ ਸਾਦਾ ਜੀਵਨ ਪ੍ਰਤੀ ਯਾਦ ਨੂੰ ਤਾਜਾ ਰਖਣ ਲਈ ਕੀਤਾ ਗਿਆ ਹੈ।
ਇਸ ਮੌਕੇ ਭਾਈ ਈਸ਼ਰ ਸਿੰਘ ਸਪੁੱਤਰ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਾ, ਭਾਈ ਅਜੈਬ ਸਿੰਘ ਅਭਿਆਸੀ, ਜ: ਅਜੀਤ ਸਿੰਘ ਤਰਨਾ ਦਲ, ਬਾਬਾ ਗੁਰਭੇਜ ਸਿੰਘ ਖਜਾਲਾ ਬੁਲਾਰਾ ਸੰਤ ਸਮਾਜ, ਬਾਬਾ ਸਜਨ ਸਿੰਘ, ਬਾਬਾ ਨਵਤੇਜ ਸਿੰਘ ਚੇਲੇਆਣਾ, ਪ੍ਰੋ: ਸਰਚਾਂਦ ਸਿੰਘ, ਬਾਬਾ ਗੁਰਮੀਤ ਸਿੰਘ ਬਦੋਵਾਲ, ਭਾਈ ਹਰਦੇਵ ਸਿੰਘ ਜੌਹਲ, ਭਾਈ ਕਸ਼ਮੀਰ ਸਿੰਘ ਹੋਠੀ ਸ਼ੇਆਟਲ, ਅਮਰਬੀਰ ਸਿੰਘ ਢੋਟ, ਤਰਸੇਮ ਸਿੰਘ ਤਾਹਰਪੁਰ, ਕੁਲਜਾਰ ਸਿੰਘ ਸਰਪੰਚ, ਗਗਨਦੀਪ ਸਿੰਘ ਠੇਕੇਦਾਰ, ਹਰਸ਼ਦੀਪ ਸਿੰਘ ਰੰਧਾਵਾ, ਡਾ: ਅਵਤਾਰ ਸਿੰਘ ਬੁੱਟਰ, ਪੰਡਿਤ ਰਾਮ ਸਰੂਪ, ਅਜੀਤ ਸਿੰਘ ਸੈਕਟਰੀ, ਇਕਬਾਲ ਸਿੰਘ ਜਲਾਲਉਸਮਾ, ਵਿਜੈ ਤਨੇਜਾ, ਮਾ: ਸੁਖਦੇਵ ਸਿੰਘ, ਮਹਿੰਦਰਪਾਲ ਸਿੰਘ ਬਲ, ਕੁਲਵਿੰਦਰ ਸਿੰਘ ਖਬੇਰਾਜਪੂਤਾਂ ਆਦਿ ਮੌਜੂਦ ਸਨ।

Check Also

ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …

Leave a Reply