Wednesday, April 15, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਟੇਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਹੀ ਹੋਵੇਗੀ – ਜਥੇਦਾਰ

ਕਿਹਾ ਪੰਜਾਬ ਸਰਕਾਰ, ਸੰਪਰਦਾਵਾਂ ਆਪਣੀ ਵੱਖਰੀ ਸਟੇਜ ਲਗਾ ਸਕਦੇ ਹਨ
ਅੰਮ੍ਰਿਤਸਰ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ  ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ Jathedar Harpreeet Sਜਾਰੀ ਬਿਆਨ ‘ਚ ਕਿਹਾ ਹੈ ਕਿ ਸਿੱਖ ਸੰਪਰਦਾਵਾਂ, ਸਿੱਖ ਜਥੇਬੰਦੀਆਂ ਅਤੇ ਵਿਦਵਾਨਾਂ ਨਾਲ ਕੀਤੀ ਵਿਚਾਰ ਚਰਚਾ ਉਪਰੰਤ ਇਹ ਫੈਸਲਾ ਕੀਤਾ ਗਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਟੇਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਹੀ ਹੋਵੇਗੀ।ਜਿਸ ਦਾ ਸਮੁੱਚਾ ਪ੍ਰਬੰਧ ਦਫ਼ਤਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਜਾਵੇ।
       ਉਨਾਂ ਕਿਹਾ ਕਿ ਪਹਿਲੋਂ ਜਿੰਨੀਆਂ ਸ਼ਤਾਬਦੀਆਂ ਮਨਾਈਆਂ ਗਈਆਂ ਹਨ, ਉਨ੍ਹਾਂ ਵਿਚ ਮੁੱਖ ਸਟੇਜ ਸਬੰਧਤ ਸਥਾਨ ਵੱਲੋਂ ਸਜ਼ਾਈ ਜਾਂਦੀ ਰਹੀ ਹੈ, ਜਿਸ ਉਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਿੱਖ ਰਹਿਤ ਮਰਯਾਦਾ ਮੁਤਾਬਿਕ ਸਮਾਗਮ ਕੀਤੇ ਜਾਂਦੇ ਰਹੇ ਹਨ। ਇਸ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਟੇਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਹੀ ਹੋਵੇਗੀ।ਜਿਸ ਦਾ ਸਮੁੱਚਾ ਪ੍ਰਬੰਧ ਦਫ਼ਤਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਜਾਵੇ।
       ਸਮੁੱਚੇ ਪ੍ਰਬੰਧਾਂ ਦੀ ਜਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਵੇਗੀ।ਸਟੇਜ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅਦਬ ਸਤਿਕਾਰ ਤੇ ਗੁਰ ਮਰਯਾਦਾ ਦਾ ਖਿਆਲ ਰੱਖਿਆ ਜਾਵੇ।ਸਾਰੀਆਂ ਨਾਨਕ ਨਾਮ ਲੇਵਾ ਧਿਰਾਂ ਗੁਰੂ ਪੰਥ ਦੀ ਸਟੇਜ ਤੇ ਸਾਰੇ ਰਲ-ਮਿਲ ਕੇ ਪ੍ਰਕਾਸ਼ ਪੁਰਬ ਮਨਾਉਣ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਿੰਮੇਵਾਰੀ ਹੈ ਕਿ ਸਭ ਧਿਰਾਂ ਦੇ ਪ੍ਰਤੀਨਿਧਾਂ ਦਾ ਮਾਨ-ਸਨਮਾਨ ਗੁਰ ਮਰਯਾਦਾ ਅਨੁਸਾਰ ਕਰੇ।
       11-12 ਨਵੰਬਰ 2019 ਨੂੰ ਗੁਰਪੁਰਬ ਵਾਲੇ ਦਿਨ ਦੇ ਪ੍ਰਮੁੱਖ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਈ ਗਈ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੀ ਸਟੇਜ ਤੋਂ ਹੋਣਗੇ।ਇਸ ਸਮਾਗਮ ਦੀ ਪੂਰੀ ਸਰਪ੍ਰਸਤੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਕਰਨਗੇ ਅਤੇ ਇਸ ਸਮਾਗਮ ਵਿਚ ਜੇਕਰ ਰਾਸ਼ਟਰਪਤੀ / ਪ੍ਰਧਾਨ ਮੰਤਰੀ, ਸਾਬਕਾ ਪ੍ਰਧਾਨ ਮੰਤਰੀ, ਪ੍ਰਧਾਨ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੁੱਖ ਮੰਤਰੀ ਪੰਜਾਬ, ਸਾਬਕਾ ਮੁੱਖ ਮੰਤਰੀ ਪੰਜਾਬ ਆਦਿ ਹਾਜਰੀ ਭਰਦੇ ਹਨ ਤਾਂ ਉਨ੍ਹਾਂ ਦਾ ਬਣਦਾ ਮਾਨ-ਸਨਮਾਨ ਕੀਤਾ ਜਾਵੇ ਤੇ ਸਟੇਜ ‘ਤੇ ਸਮਾਂ ਦਿੱਤਾ ਜਾਵੇ।ਅਖੀਰ ਵਿਚ ਸਿੱਖ ਕੌਮ ਦੇ ਨਾਮ ਸੰਦੇਸ਼ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇਣਗੇ।ਸਟੇਜ ਸਕੱਤਰ ਦੀ ਸੇਵਾ ਸਿੱਖ ਵਿਦਵਾਨ ਪਾਸੋਂ ਲਈ ਜਾਵੇ।
          ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਵਿਖੇ 550 ਸਾਲਾਂ ਸ਼ਤਾਬਦੀ ਮਨਾਉਣ ਲਈ ਜੇ ਪੰਜਾਬ ਸਰਕਾਰ, ਸੰਪਰਦਾਵਾਂ ਜਾਂ ਹੋਰ ਆਪਣੀ ਵੱਖਰੀ ਸਟੇਜ ਲਗਾਉਣੀ ਚਾਹੁੰਦੇ ਹਨ ਤਾਂ ਲਗਾ ਸਕਦੇ ਹਨ ਪ੍ਰੰਤੂ ਸਟੇਜ ‘ਤੇ ਕੇਵਲ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ, ਗੁਰਬਾਣੀ ਤੇ ਗੁਰ-ਇਤਿਹਾਸ ਹੀ ਸੰਗਤ ਨਾਲ ਸਾਂਝਾ ਕੀਤਾ ਜਾਵੇ।ਕਿਸੇ ਨੂੰ ਵੀ ਰਾਜਸੀ ਗੱਲਬਾਤ ਕਰਨ ਦੀ ਆਗਿਆ ਨਹੀਂ ਹੋਵੇਗੀ।
         ਸੰਗਤਾਂ ਵੱਲੋਂ ਪੁੱਜੀਆਂ ਸ਼ਿਕਾਇਤਾਂ ਦੇ ਅਧਾਰ ‘ਤੇ ਪੰਥਕ ਜਥੇਬੰਦੀਆਂ ਦੀ ਰਾਏ ਲੈ ਕਿ ਇਹ ਫੈਸਲਾ ਕੀਤਾ ਗਿਆ ਕਿ ਗੁਰਦੁਆਰਾ ਸਾਹਿਬਾਨ ਵਿਚ ਇਲੈਕਟ੍ਰੋਨਿਕ ਚੰਦੋਆ ਸਾਹਿਬ ਲਗਾਉਣ ਦੀ ਪੂਰਨ ਤੌਰ ‘ਤੇ ਪਾਬੰਦੀ ਹੈ ਅਤੇ ਗੁਰੂ ਸਾਹਿਬਾਨ ਦੀਆਂ ਮੂਰਤੀਆਂ ਵੇਚਣ ‘ਤੇ ਪਾਬੰਦੀ ਲਗਾਈ ਜਾਂਦੀ ਹੈ।
          ਪਿਛਲੇ ਸਮੇਂ ਵਿਵਾਦਿਤ ਰਣਜੀਤ ਸਿੰਘ ਢੱਢਰੀਆਂ ਵਾਲੇ ਦੇ ਸਬੰਧ ਵਿਚ ਸਮੁੱਚੇ ਜਥੇਬੰਦੀਆਂ ਦੀ ਰਾਏ ਦੇ ਨਾਲ ਫੈਸਲਾ ਲਿਆ ਗਿਆ ਕਿ ਪੰਜ ਮੈਂਬਰੀ ਵਿਦਵਾਨਾਂ ਦੀ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜੋ ਇਸ ਦੁਆਰਾ ਬੋਲੇ ਕਥਨਾਂ ਦਾ ਗਹਿਰਾ ਅਧਿਐਨ ਕਰੇਗੀ।ਜੇਕਰ ਗੁਰਮਤਿ ਵਿਰੋਧੀ ਗਲ ਸਾਹਮਣੇ ਆਉਂਦੀ ਹੈ ਤਾਂ ਇਸ ਨੂੰ ਮਿਲ ਕੇ ਇਸ ਦੀ ਪੁੱਛ-ਪੜਤਾਲ ਕੀਤੀ ਜਾਵੇ ਅਤੇ ਉਸ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਜਾਵੇ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …

Leave a Reply