Friday, September 20, 2024

ਕਪੂਰਥਲਾ ਵਿਖੇ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ 23 ਤੋਂ 25 ਤੱਕ- ਡੀ.ਸੀ

ਕਪੂਰਥਲਾ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ Guru Nanak 1ਐਂਡ ਸਾਊਂਡ ਸ਼ੋਅ ਨਵਾਬ ਜੱਸਾ ਸਿਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੀ ਗਰਾਊਂਡ ਵਿਚ ਹੋਵੇਗਾ।ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਅਤਿ-ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਪ੍ਰੋਗਰਾਮ ਲਗਾਤਾਰ ਤਿੰਨ ਦਿਨ ਲੋਕਾਂ ਨੂੰ ਰੂਹਾਨੀ ਰੰਗ ਵਿਚ ਰੰਗਣ ਲਈ ਅਧਿਆਤਮਕਤਾ ਦੀ ਛਹਿਬਰ ਲਗਾਉਣਗੇ।
 ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ 23 ਤੋਂ 25 ਅਕਤੂਬਰ ਤੱਕ ਡਿਜੀਟਲ ਮਿਊਜ਼ੀਅਮ ਸਥਾਪਿਤ ਕੀਤਾ ਜਾਵੇਗਾ, ਜੋ ਲੋਕਾਂ ਦੇ ਦੇਖਣ ਲਈ ਤਿੰਨੇ ਦਿਨ ਸਵੇਰੇ 6.30 ਤੋਂ ਸ਼ਾਮ 6 ਵਜੇ ਤੱਕ ਖੁੱਲ੍ਹਾ ਰਹੇਗਾ।ਉਨ੍ਹਾਂ ਦੱਸਿਆ ਕਿ ਅਤਿ-ਆਧੁਨਿਕ ਤਕਨੀਕਾਂ ਵਾਲੇ ਇਸ ਮਿਉਜ਼ੀਅਮ ਵਿਚ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਮਲਟੀ ਮੀਡੀਆ ਤਕਨੀਕਾਂ ਜ਼ਰੀਏ ਰੂਪਮਾਨ ਕੀਤਾ ਜਾਵੇਗਾ।24 ਤੇ 25 ਅਕਤੂਬਰ ਸ਼ਾਮ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ’ਤੇ ਚਾਨਣਾ ਪਾਉਂਦਾ ਲਾਈਟ ਐਂਡ ਸਾਊਂਡ ਸ਼ੋਅ ਚੱਲਣਗੇ, ਜੋ ਕਿ ਦੋਵੇਂ ਦਿਨ ਸ਼ਾਮ 7 ਤੋਂ 7.45 ਵਜੇ ਅਤੇ 8.30 ਤੋਂ 9.15 ਵਜੇ ਤੱਕ ਹੋਣਗੇ।ਉਨ੍ਹਾਂ ਦੱਸਿਆ ਕਿ ਰੰਗਦਾਰ ਦਿਸ਼ ਪੇਸ਼ਕਾਰੀਆਂ, ਅਤਿ-ਆਧੁਨਿਕ ਲੇਜ਼ਰ ਤਕਨੀਕਾਂ ਅਤੇ ਵਿਲੱਖਣ ਧੁਨੀਆਂ ਵਾਲਾ 45 ਮਿੰਟ ਦਾ ਲਾਈਟ ਐਂਡ ਸਾਊਂਡ ਸ਼ੋਅ ਕਪੂਰਥਲਾ ਦੀ ਧਰਤੀ ’ਤੇ ਆਪਣੀ ਕਿਸਮ ਦਾ ਅਜਿਹਾ ਪਹਿਲਾ ਸ਼ੋਅ ਹੋਵੇਗਾ। ਉਨ੍ਹਾਂ ਕਪੂਰਥਲਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਵਿਲੱਖਣ ਨਜ਼ਾਰੇ ਦਾ ਗਵਾਹ ਬਣਨ ਲਈ ਆਪਣੇ ਪਰਿਵਾਰਾਂ ਸਮੇਤ ਹੁੰਮ-ਹੁੰਮਾ ਕੇ ਪਹੁੰਚਣ। ਉਨ੍ਹਾਂ ਇਹ ਵੀ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਸ਼ਤਾਬਦੀ ਸਮਾਗਮਾਂ ਦੌਰਾਨ 1 ਤੋਂ 12 ਨਵੰਬਰ ਤੱਕ ਅਜਿਹੇ ਪ੍ਰੋਗਰਾਮ ਕਰਵਾਏ ਜਾਣਗੇ।
              ਇਸ ਤੋਂ ਇਲਾਵਾ 10 ਤੇ 11 ਨਵੰਬਰ ਨੂੰ ਸਬ-ਡਵੀਜ਼ਨ ਭੁਲੱਥ ਦੇ ਪਿੰਡ ਮੰਡੀ ਮੰਡ ਕੁੱਲਾ ਵਿਖੇ ਬਿਆਸ ਦਰਿਆ ਵਿਚ ਫਲੋਟਿੰਗ ਲਾਈਟ ਐਂਡ ਸ਼ੋਅ ਕਰਵਾਇਆ ਜਾਵੇਗਾ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply