Friday, September 20, 2024

ਕੈਬਨਿਟ ਮੰਤਰੀ ਸੋਨੀ ਨੇ 125 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਬੱਚਤ ਭਵਨ ਵਿਖੇ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ PUNJ2210201907ਭਾਟੀਆ ਵੈਲਫੇਅਰ ਆਰਗੇਨਾਈਜੇਸ਼ਨ ਦੇ ਸਹਿਯੋਗ ਨਾਲ 125 ਲੋੜਵੰਦ ਪਰਿਵਾਰਾਂ ਨੂੰ ਘਰੇਲੂ ਜਰੂਰਤ ਦੇ ਸਮਾਨ ਦੀ ਵੰਡ ਕੀਤੀ ਗਈ।ਸੋਨੀ ਨੇ ਕਿਹਾ ਕਿ ਭਾਟੀਆ ਵੈਲਫੇਅਰ ਆਰਗੇਨਾਈਜੇਸ਼ਨ ਵੱਲੋਂ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ ਅਤੇ ਇਨ੍ਹਾਂ ਵੱਲੋਂ ਸਮੇਂ ਸਮੇਂ ਸਿਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਜਾਂਦੀ ਹੈ।
     ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਨੂੰ ਮੁਫ਼ਤ ਆਟਾ ਦਾਲ ਦੀ ਸਹੂਲਤ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਗਰੀਬ ਲੋਕਾਂ ਨੂੰ ਸਰਕਾਰ ਵੱਲੋਂ ਬੁੱਢਾਪਾ ਪੈਨਸ਼ਨ, ਵਿਧਵਾ, ਆਸ਼ਰਿਤ ਅਤੇ ਦਿਵਆਂਗ ਵਿਅਕਤੀਆਂ ਨੁੂੰ ਪੈਨਸ਼ਨ ਦੀ ਸਹੂਲਤ ਦਿੱਤੀ ਗਈ ਹੈ।ਸੋਨੀ ਨੇ ਕਿਹਾ ਕਿ ਰਾਜ ਸਰਕਾਰ ਗਰੀਬੀ ਦੀ ਭਲਾਈ ਵਚਨਬੱਧ ਹੈ।ਸੋਨੀ ਨੇ ਦੱਸਿਆ ਕਿ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਅਧੀਨ ਲੋੜਵੰਦ ਵਿਅਕਤੀਆਂ ਦੇ ਸਿਹਤ ਬੀਮਾ ਕਾਰਡ ਵੀ ਬਣਾਏ ਜਾ ਰਹੇ ਹਨ ਜਿਸ ਤਹਿਤ ਉਹ ਕਿਸੇ ਵੀ ਸਰਕਾਰੀ ਜਾਂ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 5 ਲੱਖ ਰੁਪਏ ਤੱਕ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ।
     ਇਸ ਮੌਕੇ ਅਸ਼ੋਕ ਭਾਟੀਆ ਉਪ ਕਰ ਤੇ ਆਬਕਾਰੀ ਕਮਿਸ਼ਨਰ (ਰਿਟਾ.), ਕੌਂਸਲਰ ਮੋਤੀ ਭਾਟੀਆ, ਅਜੀਤ ਭਾਟੀਆ, ਸੁਰਿੰਦਰ ਸਿੰਘ ਭਾਟੀਆ, ਮਹਿੰਦਰ ਸਿੰਘ, ਕੰਵਲਜੀਤ ਸਿੰਘ ਵੀ ਹਾਜਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply