Thursday, November 21, 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 84 ਦੇਸ਼ਾਂ ਦੇ ਰਾਜਦੂਤ

ਭਾਰਤ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਪਰਾਲਾ
ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਥਿਤ ਵੱਖ-ਵੱਖ ਦੂਤਾਘਰਾਂ ਦੇ 84 ਰਾਜਦੂਤਾਂ ਨੇ ਅੱਜ ਮਾਨਵਤਾ ਦੇ PUNJ2210201909ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ।ਇਥੇ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ।ਰਾਜਦੂਤਾਂ ਦੀ ਅਗਵਾਈ ਭਾਰਤ ਦੇ ਸ਼ਹਿਰੀ ਵਿਕਾਸ ਬਾਰੇ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਕੀਤੀ ਗਈ, ਜਦਕਿ ਆਈ.ਸੀ.ਸੀ.ਆਰ ਦੇ ਮੁੱਖੀ ਵਿਨੇ ਸਹਸਰਬੁੱਧੇ ਵੀ ਉਨ੍ਹਾਂ ਦੇ ਨਾਲ ਸਨ।ਸ੍ਰੀ ਦਰਬਾਰ ਸਾਹਿਬ ਵਿਖੇ ਪਹਿਲੀ ਵਾਰ ਵੱਡੀ ਗਿਣਤੀ ਵਿਚ ਪੁੱਜੇ ਰਾਜਦੂਤਾਂ ਦੀ ਇਹ ਫੇਰੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਹੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਰਾਜਦੂਤਾਂ ਨੇ ਪਲਾਜ਼ਾ ਦੇ ਜ਼ਮੀਨਦਜ਼ ਹਿੱਸੇ ਵਿਚ ਬਣੇ ਵਿਆਖਿਆ ਕੇਂਦਰ ਵਿਖੇ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਹਾਸਲ ਕੀਤੀ।ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸ਼ਰਧਾ ਨਾਲ ਪ੍ਰਸ਼ਾਦਾ ਛਕਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋਏ।ਸ਼੍ਰੋਮਣੀ ਕਮੇਟੀ ਵੱਲੋਂ ਰਾਜਦੂਤਾਂ ਦੀ ਆਮਦ ਨੂੰ ਲੈ ਕੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ, ਜਿਸ ਤਹਿਤ ਮੁਲਾਜ਼ਮਾਂ ਵੱਲੋਂ ਪਰਕਰਮਾਂ ਅੰਦਰ ਕਤਾਰਾਂ ਵਿਚ ਖਲੋ ਕੇ ਸਵਾਗਤ ਕੀਤਾ ਗਿਆ।
  PUNJ2210201910  ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਭਗਵੰਤ ਸਿੰਘ ਸਿਆਲਕਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਇਕ ਵਿਸ਼ੇਸ਼ ਪੰਡਾਲ ਤਿਆਰ ਕਰਕੇ ਰਾਜਦੂਤਾਂ ਦਾ ਸਨਮਾਨ ਕੀਤਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤੀ ਸ਼ਬਦਾਂ ਵਿਚ ਕਿਹਾ ਕਿ ਇਹ ਬੇਹੱਦ ਖ਼ਾਸ ਮੌਕਾ ਹੈ, ਜਦੋਂ ਪੂਰੀ ਦੁਨੀਆਂ ਦੇ ਪ੍ਰਮੁੱਖ ਦੇਸ਼ਾਂ ਦੇ ਰਾਜਦੂਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਹਨ। ਇਸ ਨਾਲ ਆਪਸੀ ਭਾਈਚਾਰਕ ਸਾਂਝ ਅਤੇ ਮਿਲਵਰਤਨ ਦਾ ਇਕ ਸੁਨੇਹਾ ਪੂਰੀ ਦੁਨੀਆਂ ਅੰਦਰ ਫੈਲੇਗਾ।
    ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਆਖਿਆ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਜਦੂਤਾਂ ਨੂੰ ਲਿਆਉਣ ਦਾ ਮੰਤਵ ਗੁਰੂ ਸਾਹਿਬ ਦੇ ਸਾਂਝੀਵਾਲਤਾ ਦੇ ਸੰਦੇਸ਼ ਅਤੇ ਵਿਸ਼ਵ ਸ਼ਾਂਤੀ ਦੇ ਸਰੋਕਾਰਾਂ ਨੂੰ ਉਭਾਰਨਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਮੁਖਤਾਰ ਸਿੰਘ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਆਦਿ ਮੌਜੂਦ ਸਨ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …

Leave a Reply