ਭੀਖੀ/ਮਾਨਸਾ, 22 ਅਕਤੂਬਰ (ਪੰਜਾਬ ਪਸਟ – ਕਮਲ ਕਾਂਤ) – ਵਿਜੀਲੈਂਸ ਬਿਊਰੋ ਪੰਜਾਬ ਵਲੋਂ ਜ਼ਿਲਾ ਮਾਨਸਾ ਦੇ ਕਸਬਾ ਝੁਨੀਰ ਵਿਖੇ ਤਾਇਨਾਤ ਸਹਾਇਕ
ਫੂਡ ਸਪਲਾਈ ਅਫਸਰ (ਏ.ਐਫ.ਐਸ.ਓ) ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਵਿਜੀਲੈਂਸ ਬਿਊਰੋ ਦੇ ਡੀ.ਐਸ.ਪੀ ਮਾਨਸਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਕਤ ਏ.ਐਫ.ਐਸ.ਓ ਸੁਖਦੇਵ ਸਿੰਘ ਨੂੰ ਸ਼ਿਕਾਇਤਕਰਤਾ ਹਰਦੀਪ ਸਿੰਘ ਵਾਸੀ ਪਿੰਡ ਬੀਰੇਵਾਲਾ ਜਿਲਾ ਮਾਨਸਾ ਦੀ ਸ਼ਿਕਾਇਤ `ਤੇ ਵਿਜੀਲੈਂਸ ਬਿਓਰੋ ਬਠਿੰਡਾ ਰੇਂਜ ਵਲੋਂ ਰੰਗੇਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਕਤ ਏ.ਐਫ.ਐਸ.ਓ ਵਲੋਂ ਉਸ ਦੇ ਸੱਸਤੇ ਰਾਸ਼ਨ ਦੇ ਸਰਕਾਰੀ ਡਿੱਪੂ ਦਾ ਲਾਈਸੈਂਸ ਰੱਦ ਨਾ ਕਰਨ ਅਤੇ ਜਾਂਚ ਵਿਚ ਉਸ ਦੀ ਮਦਦ ਕਰਨ ਬਦਲੇ 40000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਡਿਪੂ ਹੋਲਡਰ ਵਲੋਂ ਮਿੰਨਤਾਂ ਕਰਨ ਤੇ ਅੱਜ ਪੰਜ ਹਜ਼ਾਰ ਲੈਣ ਲਈ ਮੰਨ ਗਿਆ ਜਿਸ `ਤੇ ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਏ.ਐਫ.ਐਸ.ਓ ਸੁਖਦੇਵ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media