Thursday, November 21, 2024

ਪੁਲਿਸ ਲਾਈਨ ਵਿਖੇ ਕੌਮੀ ਪੁਲਿਸ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ

ਲੌਂਗੋਵਾਲ, 22 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੰਜਾਬ PUNJ2210201919ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਅੱਜ ਇਥੇ ਪੁਲਿਸ ਲਾਈਨ ਵਿਖੇ ਆਯੋਜਿਤ ਕੌਮੀ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਜਿੰਦਰ ਬੱਤਰਾ, ਐਸ.ਡੀ.ਐਮ ਬਬਨਦੀਪ ਸਿੰਘ ਵਾਲੀਆ ਸਮੇਤ ਵੱਡੀ ਗਿਣਤੀ ਐਸ.ਪੀ, ਡੀ.ਐਸ.ਪੀ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕੀਤਾ।
          ਜਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਯਾਦਗਾਰੀ ਦਿਵਸ ਦਾ ਇਤਿਹਾਸ 21 ਅਕਤੂਬਰ 1959 ਤੋਂ ਸ਼ੁਰੂ ਹੁੰਦਾ ਹੈ ਜਦੋਂ ਲੱਦਾਖ ਦੇ ਖੇਤਰ ਹਾਟ ਸਪਰਿੰਗ ਵਿਖੇ ਚੀਨ ਦੇ ਸੈਨਿਕਾਂ ਵਲੋਂ ਘਾਤ ਲਗਾ ਕੇ ਕੀਤੇ ਹਮਲੇ ਦਾ ਸਬ ਇੰਸਪੈਕਟਰ ਕਰਮ ਸਿੰਘ ਦੀ ਅਗਵਾਈ ਹੇਠਲੀ ਕੇਂਦਰੀ ਰਿਜ਼ਰਵ ਪੁਲਿਸ ਬਲ ਦੀ ਟੁਕੜੀ ਵੱਲੋਂ ਜ਼ੋਰਦਾਰ ਜਵਾਬ ਦਿੱਤਾ ਗਿਆ ਸੀ ਅਤੇ ਇਸ ਦੌਰਾਨ 10 ਜਵਾਨ ਸ਼ਹੀਦ ਹੋਏ ਸਨ। ਉਨ੍ਹਾਂ ਕਿਹਾ ਕਿ 16 ਹਜ਼ਾਰ ਫੁੱਟ ਦੀ ਉਚਾਈ `ਤੇ ਭਿਆਨਕ ਠੰਢ ਅਤੇ ਜਬਰਦਸਤ ਤੂਫ਼ਾਨ ਵਰਗੇ ਮੌਸਮ ਦਾ ਸਾਹਮਣਾ ਕਰਦਿਆਂ ਬਹਾਦਰੀ ਨਾਲ ਲੜਦਿਆਂ ਇਨ੍ਹਾਂ ਸੂਰਵੀਰਾਂ ਨੇ ਸ਼ਹਾਦਤਾਂ ਦਿੱਤੀਆਂ।
          ਇਸ ਤੋਂ ਪਹਿਲਾਂ ਐਸ.ਐਸ.ਪੀ ਸਮੇਤ ਹੋਰ ਅਧਿਕਾਰੀਆਂ ਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਸ਼ਹੀਦੀ ਸਮਾਰਕ `ਤੇ ਰੀਥਾਂ ਰੱਖ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ।ਸ਼ਹੀਦਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਗਿਆ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਪੁਲਿਸ ਵਿਭਾਗ ਸ਼ਹੀਦਾਂ ਦੇ ਪਰਿਵਾਰਾਂ ਦੀ ਦੇਖਭਾਲ ਅਤੇ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
           ਸਮਾਰੋਹ ਦੌਰਾਨ ਐਸ.ਪੀ ਸ਼ਰਨਜੀਤ ਸਿੰਘ ਢਿੱਲੋਂ ਨੇ ਪਿਛਲੇ ਇੱਕ ਵਰ੍ਹੇ ਦੌਰਾਨ ਦੇਸ਼ ਦੀ ਆਨ ਤੇ ਸ਼ਾਨ ਨੂੰ ਕਾਇਮ ਰੱਖਣ ਲਈ ਸ਼ਹਾਦਤਾਂ ਦੇਣ ਵਾਲੇ 292 ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਦੇ ਨਾਂ ਪੜ੍ਹ ਕੇ ਸੁਣਾਏ ਅਤੇ ਸ਼ਰਧਾਂਜਲੀ ਭੇਟ ਕੀਤੀ।ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸ਼ੋਕ ਪਰੇਡ ਕੀਤੀ ਗਈ ਅਤੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply