ਗੱਤਕੇ ਦੇ ਜੌਹਰ, ਆਤਿਸ਼ਬਾਜੀ ਅਤੇ ਫੁੱਲਾਂ ਦੀ ਵਰਖਾ ਨੇ ਪੇਸ਼ ਕੀਤਾ ਅਲੌਕਿਕ ਨਜ਼ਾਰਾ
ਪਟਿਆਲਾ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਮਣੀ
ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਦੇ ਅੱਜ ਪਟਿਆਲਾ ਸ਼ਹਿਰ ’ਚ ਦਾਖਲ ਹੋਣ ਤੋਂ ਪਹਿਲਾਂ ਸਵਾਗਤੀ ਗੇਟ ’ਤੇ ਖਾਲਸਾ ਜੈਕਾਰਿਆਂ ਦੀ ਗੂੰਜ ਨਾਲ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ।
ਨਗਰ ਕੀਰਤਨ ਦੇ ਸਵਾਗਤ ’ਚ ਪੰਜਾਬ ਦੇ ਪੁਲਿਸ ਬੈਂਡ ਅਤੇ ਜਵਾਨਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਸੰਗਤਾਂ ਵੱਲੋਂ ਅਲੌਕਿਕ ਆਤਿਸ਼ਬਾਜ਼ੀ ਵੀ ਕੀਤੀ ਗਈ। ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਸ਼ਵਿਦਰ ਸਿੰਘ ਸੱਭਰਵਾਲ, ਮੈਨੇਜਰ ਕਰਨੈਲ ਸਿੰਘ ਨਾਭਾ ਵੱਲੋਂ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ।ਨਗਰ ਕੀਰਤਨ ਵੱਖ-ਵੱਖ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਦੇਰ ਰਾਤਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਸ਼ਰਾਮ ਲਈ ਪੁੱਜਾ।
ਨਗਰ ਕੀਰਤਨ ਦਾ ਸਵਾਗਤ ਕਰਨ ਵਾਲਿਆਂ ’ਚ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੱਲੋਂ ਰੁਮਾਲਾ ਸਾਹਿਬ ਭੇਂਟ ਕੀਤੇ ਗਏ।ਇਸ ਦੌਰਾਨ ਹੋਰਨਾਂ ਤੋਂ ਇਲਾਵਾ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸੁਰਜੀਤ ਸਿੰਘ ਕੋਹਲੀ, ਇੰਦਰਮੋਹਨ ਸਿੰਘ ਬਜਾਜ, ਭਗਵਾਨਦਾਸ ਜੁਨੇਜਾ, ਸੀਨੀ. ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸਾਬਕਾ ਕੌਂਸਲਰ ਰਵਿੰਦਰਪਾਲ ਸਿੰਘ ਜੌਨੀ, ਮਨਜੋਤ ਸਿੰਘ ਚਹਿਲ, ਜਗਜੀਤ ਸਿੰਘ ਕੋਹਲੀ ਸਿਆਸੀ ਸਲਾਹਕਾਰ, ਸੁਖਬੀਰ ਸਿੰਘ ਅਬਲੋਵਾਲ, ਸੁਖਜੀਤ ਸਿੰਘ ਬਘੌਰਾ, ਭਾਜਪਾ ਆਗੂ ਹਰਿੰਦਰ ਕੋਹਲੀ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲੇ, ਸੰਤ ਬਾਬਾ ਹਰਜੋਤ ਸਿੰਘ, ਖਾਲਸਾ ਸ਼ਤਾਬਦੀ ਕਮੇਟੀ ਹਰਮਿੰਦਰਪਾਲ ਸਿੰਘ ਵਿੰਟੀ, ਗੁਰੂ ਤੇਗ ਬਹਾਦਰ ਸੇਵਕ ਜਥਾ ਸੁਸਾਇਟੀ, ਸਰਬਜੀਤ ਸਿੰਘ ਗੋਲਡੀ, ਮਨਪ੍ਰੀਤ ਸਿੰਘ ਭੰਗੂ, ਇਮੰਦਰਪਾਲ ਸਿੰਘ, ਐਡੀਸ਼ਨਲ ਮੈਨੇਜਰ ਕਰਮ ਸਿੰਘ, ਕਰਨੈਲ ਸਿੰਘ, ਅਕਾਊਟੈਂਟ ਅਮਰਪਾਲ ਸਿੰਘ, ਰੁਪਿੰਦਰ ਸਿੰਘ, ਮਨਜੀਤ ਸਿੰਘ, ਮਨਪ੍ਰੀਤ ਸਿੰਘ, ਗੁਰਤੇਜ ਸਿੰਘ, ਭਗਵੰਤ ਸਿੰਘ ਧੰਗੇੜਾ, ਸੰਦੀਪ ਰਾਜਾ ਆਦਿ ਨੇ ਵੀ ਕੀਤੀ ਸ਼ਿਰਕਤ ਕੀਤੀ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media