ਪਠਾਨਕੋਟ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਹਰ ਸਾਲ ਦੀ ਤਰ੍ਹਾ ਇਸ ਵਾਰ ਵੀ ਪੁਲਿਸ ਸ਼ਹੀਦੀ ਦਿਵਸ ਪੁਲਿਸ ਲਾਈਨ
ਪਠਾਨਕੋਟ ਵਿਖੇ ਦੀਪਕ ਹਿਲੋਰੀ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।ਸਭ ਤੋਂ ਪਹਿਲਾ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਕੀਤਾ ਗਿਆ।ਸਮਾਰੋਹ ਵਿੱਚ ਹਾਜ਼ਰ ਦੀਪਕ ਹਿਲੋਰੀ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਵੱਲੋਂ ਦੀਪਕ ਰੋਸ਼ਨ ਕਰ ਕੇ ਅਤੇ ਸਰਧਾ ਦੇ ਫੁੱਲ ਭੇਂਟ ਕਰ ਕੇ ਸ਼ਹੀਦਾਂ ਨੂੰ ਨਮਨ ਕੀਤਾ ਗਿਆ ਅਤੇ ਪੰਜਾਬ ਪੁਲਿਸ ਵੱਲੋਂ ਸਲਾਮੀ ਦਿੱਤੀ ਗਈ।ਮਨੋਜ ਕੁਮਾਰ ਐਸ.ਪੀ (ਹੈਡ ਕੁਆਟਰ), ਪ੍ਰਭਜੋਤ ਸਿੰਘ ਵਿਰਕ ਐਸ.ਪੀ (ਡੀ), ਰਮਨੀਸ਼ ਚੋਧਰੀ ਐਸ.ਪੀ. (ਪੀ.ਬੀ.ਆਈ), ਹੇਮ ਪੁੱਛਪ ਐਸ.ਪੀ (ਅੱਪਰੇਸ਼ਨ), ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਕੰਵਰ ਰਵਿੰਦਰ ਵਿੱਕੀ ਸਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸਦ ਦੇ ਸਕੱਤਰ ਅਤੇ ਹੋਰ ਪੁਲਿਸ ਅਧਿਕਾਰੀਆਂ ਵੱਲੋਂ ਪੰਜਾਬ ਪੁਲਿਸ ਦੇ ਸਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਜਿਲ੍ਹਾ ਪਠਾਨਕੋਟ ਦੇ ਸ਼ਹੀਦ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ਸ਼ ਤੌਰ `ਤੇ ਸਨਮਾਨਿਆ ਗਿਆ।ਜਿਲ੍ਹਾ ਪਠਾਨਕੋਟ ਦੇ ਕੁਲ 12 ਸ਼ਹੀਦ ਕਰਮਚਾਰੀਆਂ ਦੇ ਪਰਿਵਾਰ ਅਤੇ ਜਿਲ੍ਹਾ ਪਠਾਨਕੋਟ ਦੇ ਸਾਰੇ ਪੁਲਿਸ ਥਾਣਿਆਂ ਦੇ ਇੰਚਾਰਜ ਵੀ ਸਮਾਰੋਹ ਵਿੱਚ ਹਾਜ਼ਰ ਸਨ। ਇਸ ਮੋਕੇ ਤੇ ਸ. ਪ੍ਰਭਜੋਤ ਸਿੰਘ ਵਿਰਕ ਐਸ.ਪੀ. (ਡੀ.) ਵੱਲੋਂ ਪੰਜਾਬ ਪੁਲਿਸ ਦੇ ਸਹੀਦ ਹੋਏ ਕਰਮਚਾਰੀਆਂ ਦੇ ਨਾਮ ਪੜ ਕੇ ਸੁਨਾਏ ਗਏ।
ਅਮਰੀਕ ਸਿੰਘ (.ਐਸ.ਆਈ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ।ਕੰਵਰ ਰਵਿੰਦਰ ਵਿੱਕੀ ਸਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨੇ ਵੀ ਦੇਸ਼ ਭਗਤਾਂ ਨੂੰ ਯਾਦ ਕੀਤਾ।ਅੰਤ ਵਿੱਚ ਦੀਪਕ ਹਿਲੋਰੀ ਐਸ.ਐਸ.ਪੀ ਪਠਾਨਕੋਟ ਨੇ ਸ਼ਹੀਦ ਪਰਿਵਾਰਾਂ ਨਾਲ ਇੱਕ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media