ਆਪਣੀ ਸਮੱਸਿਆ ਦੇ ਸਬੰਧੀ ਹਰ ਬੁੱਧਵਾਰ ਉਨ੍ਹਾਂ ਨੂੰ ਮਿਲ ਸਕਦੇ ਹਨ ਬਜੁਰਗ – ਡਿਪਟੀ ਕਮਿਸ਼ਨਰ
ਪਠਾਨਕੋਟ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਾਤਾ ਪਿਤਾ ਅਤੇ ਬਜੂਰਗ ਨਾਗਰਿਕਾਂ (ਸੀਨੀਅਰ ਸਿਟੀਜਨ) ਦੀ ਇੱਕ ਵਿਸ਼ੇਸ
ਮੀਟਿੰਗ ਰਾਮਵੀਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ `ਚ ਆਯੋਜਿਤ ਕੀਤੀ ਗਈ।ਮੀਟਿੰਗ ਵਿੱਚ ਆਸੀਸਇੰਦਰ ਸਿੰਘ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ, ਕਿਰਨ ਕਪੂਰ, ਨਰਿੰਦਰ ਕਾਲਾ, ਸਿਵਲ ਹਸਪਤਾਲ ਅਤੇ ਪੁਲਿਸ ਦੇ ਨੁਮਾਇੰਦੇ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਮਾਤਾ ਪਿਤਾ ਅਤੇ ਬਜੁਰਗ ਨਾਗਰਿਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਜਿਲ੍ਹਾ ਪੱਧਰੀ ਬਣਾਈ ਕਮੇਟੀ ਚਲਾਈ ਜਾ ਰਹੀ ਹੈ। ਜਿਸ ਦੀ ਅੱਜ ਰਿਵੀਓ ਮੀਟਿੰਗ ਕੀਤੀ ਗਈ ਹੈ। ਮੀਟਿੰਗ ਦੋਰਾਨ ਉਨ੍ਹਾ ਵੱਲੋਂ ਪੁਲਿਸ ਵਿਭਾਗ ਦੇ ਨੁਮਾਇੰਦੇ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਠਾਨਕੋਟ ਵਿੱਚ ਰਿਹ ਰਹੇ ਅਜਿਹੇ ਮਾਤਾ ਪਿਤਾ ਅਤੇ ਬਜੂਰਗ ਜਿਨ੍ਹਾਂ ਦੀ ਸੰਤਾਨ ਬਾਹਰ ਵਿਦੇਸਾਂ ਵਿੱਚ ਹੈ ਜਾਂ ਕਿਸੇ ਕੰਮ ਕਾਜ ਕਰਕੇ ਹੋਰਨਾਂ ਸੂਬਿਆਂ ਵਿੱਚ ਰਹਿੰਦੀ ਹੈ, ਅਜਿਹੇ ਮਾਤਾ ਪਿਤਾ ਅਤੇ ਬਜੁਰਗਾਂ ਦਾ ਡਾਟਾ ਇਕੱਠਾ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਇਹ ਵੀ ਧਿਆਨ ਰੱਖਿਆ ਜਾਵੇ ਕਿ ਉਨ੍ਹਾਂ ਦੀ ਦੇਖਭਾਲ ਲਈ ਰੱਖੇ ਗਏ ਨੋਕਰਾਂ ਬਾਰੇ ਪੂਰੀ ਜਾਣਕਾਰੀ ਜਾਂ ਹੋਰ ਰਿਸਤੇਦਾਰਾਂ ਦਾ ਵੀ ਪੂਰਾ ਡਾਟਾ ਇਕੱਠਾ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਪੈਟਰੋਲਿੰਗ ਪਾਰਟੀਆਂ ਦੀ ਸਹਾਇਤਾ ਲਈ ਜਾ ਸਕਦੀ ਹੈ।
ਰਾਮਵੀਰ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਰਹਿੰਦੇ ਅਜਿਹੇ ਮਾਤਾ ਪਿਤਾ ਅਤੇ ਬਜੂਰਗਾਂ ਨੂੰ ਅਪੀਲ ਹੈ ਕਿ ਅਗਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਹਫਤੇ ਦੇ ਹਰੇਕ ਬੁੱਧਵਾਰ 11.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਉਨ੍ਹਾਂ ਦੇ ਦਫਤਰ ਵਿਖੇ ਮਿਲ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਅੋਲਡ ਹੋਮ ਬਣਾਉਣ ਲਈ ਵੀ ਸਥਾਨ ਨਿਰਧਾਰਤ ਕੀਤਾ ਗਿਆ ਹੈ ਅਤੇ ਜਲਦੀ ਹੀ ਇਹ ਬਣਾਏ ਜਾਣ ਲਈ ਪ੍ਰਕਿਰਿਆ ਅਰੰਭ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਜੁਰਗਾਂ ਦੀ ਸਹੁਲਤ ਲਈ ਸਿਵਲ ਹਸਪਤਾਲ ਪਠਾਨਕੋਟ ਵਿਖੇ ਵਿਸ਼ੇਸ ਪ੍ਰਬੰਧਾਂ ਤਹਿਤ ਵਿਸ਼ੇਸ (ਪਿੰਕ) ਰੰਗ ਦੀ ਪਰਚੀ ਜਾਰੀ ਕੀਤੀ ਜਾਂਦੀ ਹੈ ਜਿਸ ਨਾਲ ਪਿੰਕ ਕਲਰ ਦੀ ਪਰਚੀ ਵਾਲੇ ਵਿਅਕਤੀ ਨੂੰ ਲਾਈਨ ਵਿੱਚ ਨਹੀਂ ਲੱਗਣਾ ਪੈਂਦਾ ਅਤੇ ਉਨ੍ਹਾਂ ਦਾ ਇਲਾਜ਼ ਪਹਿਲ ਦੇ ਅਧਾਰ `ਤੇ ਕੀਤਾ ਜਾਂਦਾ ਹੈ। ਉਨ੍ਹਾ ਦੱਸਿਆ ਕਿ ਇਸ ਤੋਂ ਇਲਾਵਾ ਹਸਪਤਾਲ ਵਿੱਚ ਛੋਟੀ ਉਚਾਈ ਵਾਲੇ ਬੈਡਾਂ ਦੀ ਵੀ ਵਿਵਸਥਾ ਹੈ ਕਿ ਅਗਰ ਕੋਈ ਬਜੁਰਗ ਹਸਪਤਾਲ ਵਿੱਚ ਇਲਾਜ ਲਈ ਆਉਂਦਾ ਹੈ ਤਾਂ ਉਸ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media