ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮਾਂ ਅਨੁਸਾਰ ਸਕੱਤਰ
ਖੇਤੀਬਾੜੀ ਪੰਜਾਬ ਕਾਹਨ ਸਿੰਘ ਪੰਨੂ (ਆਈ.ਏ.ਐਸ) ਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ: ਸੁਤੰਤਰ ਕੁਮਾਰ ਐਰੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸ਼੍ਰੀ ਸ਼ਿਵਦੁਲਾਰ ਸਿੰਘ ਢਿੱਲੋਂ (ਆਈ.ਏ.ਐਸ) ਦੀਆਂ ਹਦਾਇਤਾਂ ਦੀ ਪਾਲਣਾਂ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਅੰਮਿ੍ਰਤਸਰ ਡਾ: ਦਲਬੀਰ ਸਿੰਘ ਛੀਨਾਂ ਵੱਲੋਂ ਕਿਸਾਨਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਗਿਆ ਕਿ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਬਿਲਕੁੱਲ ਨਾ ਲਗਾਈ ਜਾਵੇ।
ਛੀਨਾ ਨੇ ਕਿਹਾ ਕਿ ਇਸ ਸਾਲ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ।ਉਹਨਾਂ ਵੱਲੋਂ ਮਨੁੱਖਤਾ ਨੂੰ ਦੱਸੇ ਮਾਰਗ ‘ਤੇ ਚੱਲਣਾ ਚਾਹੀਦਾ ਹੈ।ਗੁਰਬਾਣੀ ਆਸ਼ੇ ਅਨੁਸਾਰ ਗੁਰੂ ਨਾਨਕ ਦੇਵ ਜੀ ਨੇ ਹਵਾ, ਪਾਣੀ ਅਤੇ ਧਰਤੀ ਨੂੰ ਗੁਰੂ, ਪਿਤਾ ਅਤੇ ਮਾਤਾ ਦਾ ਦਰਜਾ ਦਿੱਤਾ ਹੈ।ਸੋ ਧਰਤੀ, ਮਨੁੱਖਤਾ ਅਤੇ ਵਾਤਾਵਰਣ ਦੀ ਮਹੱਤਤਾ ਨੂੰ ਸਮਝਦੇ ਹੋਏ ਕਿਸੇ ਵੀ ਹਾਲਤ ਵਿੱਚ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਅਤੇ ਹੋਰਨਾਂ ਕਿਸਾਨਾਂ ਨੂੰ ਇਸ ਕੁਰੀਤੀ ਨੂੰ ਠੱਲ ਪਾਉਣ ਲਈ ਪ੍ਰੇਰਿਤ ਕੀਤਾ ਜਾਵੇ।ਕਿਸਾਨਾਂ ਭਰਾਵਾਂ ਨੂੰ ਅਪੀਲ ਹੈ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤਾਂ ਵਿੱਚ ਹੀ ਮਿਲਾਇਆ ਜਾਵੇ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਇਆ ਜਾਵੇ।
ਉਹਨਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪਿੰਡ ਮਾਕੋਵਾਲ (ਅਜਨਾਲਾ) ਦੇ ਅਗਾਂਹਵਧੂ ਕਿਸਾਨ ਸ਼ਿਵਦੇਵ ਸਿੰਘ, ਪਿੰਡ ਅਵਾਣ (ਅਜਨਾਲਾ) ਦੇ ਕਿਸਾਨ ਅਮਰੀਕ ਸਿੰਘ, ਪਿੰਡ ਵੱਲਾ ਦੇ ਕਿਸਾਨ ਰਣਜੀਤ ਸਿੰਘ, ਹੋਰਨਾਂ ਕਿਸਾਨਾਂ ਲਈ ਚਾਨਣ ਮੁਨਾਰਾ ਸਬਿਤ ਹੋਏ।ਇਹਨਾ ਕਿਸਾਨਾਂ ਨੇ ਕਣਕ ਦੀ ਬਿਜਾਈ ਹੇਠ ਵੱਡਾ ਰਕਬਾ ਹੈਪੀਸੀਡਰ ਹੇਠ ਲਿਆਦਾ ਅਤੇ ਪਰਾਲੀ ਦੀ ਖੇਤ ਵਿੱਚ ਸੰਭਾਲ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਵਿੱਚ ਵਡਮੁੱਲਾ ਯੋਗਦਾਨ ਪਾਇਆ।ਇਸ ਤੋਂ ਇਲਾਵਾ ਕੋ-ਆਪਰੇਟਿਵ ਸੋਸਾਇਟੀ ਪਿੰਡ ਅਵਾਣ ਵੀ ਇਸ ਮੁਹਿੰਮ ਵਿੱਚ ਮੋਹਰੀ ਸਾਬਿਤ ਹੋਈ।ਜਿਸ ਵੱਲੋਂ ਹੈਪੀ ਸੀਡਰ, ਜੀਰੋ-ਡਰਿੱਲ ਅਤੇ ਮਲਚਰ ਦੀ ਵਰਤੋਂ ਕਰਦੇ ਹੋਏ ਵੱਡਾ ਰਕਬਾ ਪਰਾਲੀ ਪ੍ਰਬੰਧਨ ਹੇਠ ਲਿਆਦਾ ਗਿਆ।ਪਿੰਡ ਝੌਜੋਟੀ, ਜਗਦੇਵ ਕਲਾਂ, ਛੀਨਾ ਕਰਮ ਸਿੰਘ, ਰਾਜੀਆਂ, ਥੋਬਾ ਅਤੇ ਹੋਰਨਾਂ ਬਹੁਤ ਸਾਰੇ ਪਿੰਡਾਂ ਦੇ ਕਿਸਾਨਾਂ ਨੇ ਅਗਾਹਵਧੂ ਸੋਚ ਦਾ ਪ੍ਰਮਾਣ ਦਿੰਦੇ ਹੋਏ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਸੰਭਾਲ ਵਿੱਚ ਵਿਸ਼ੇਸ਼ ਯੋਗਦਾਨ ਪਾਇਆ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media