ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਸਾਲਾ ਪ੍ਰਕਾਸ਼ ਪੁਰਬ ਵਿਚ ਸ਼ਮੂਲੀਅਤ
ਲਈ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੂੰ ਸੱਦਾ ਦਿੱਤਾ ਗਿਆ।ਬਦਨੌਰ ਨੂੰ ਇਹ ਸੱਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਖ਼ੁੱਦ ਜਾ ਕੇ ਦਿੱਤਾ।ਉਨਾਂ ਨੇ ਦੱਸਿਆ ਕਿ ਗਵਰਨਰ ਪੰਜਾਬ ਨੇ ਸ਼੍ਰੋਮਣੀ ਕਮੇਟੀ ਦਾ ਸੱਦਾ ਪ੍ਰਵਾਨ ਕਰਦਿਆਂ ਮੁੱਖ ਸਮਾਗਮਾਂ ਸਮੇਂ ਸ਼ਿਰਕਤ ਕਰਨ ਦਾ ਭਰੋਸਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਮੁੱਚੇ ਵਿਸ਼ਵ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਇਕ ਖ਼ਾਸ ਮੌਕਾ ਹੈ ਅਤੇ ਇਸ ਸਮੇਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਸਮਾਗਮ ਉਲੀਕੇ ਗਏ ਹਨ।ਉਨ੍ਹਾਂ ਦੱਸਿਆ ਕਿ 12 ਨਵੰਬਰ ਨੂੰ ਮੁੱਖ ਸਮਾਗਮ ਕਰਵਾਇਆ ਜਾਣਾ ਹੈ, ਜਿਸ ਵਿਚ ਦੇਸ਼ ਦੁਨੀਆਂ ਦੀਆਂ ਪ੍ਰਮੁੱਖ ਧਾਰਮਿਕ, ਸਮਾਜਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਇਸੇ ਸਿਲਸਿਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਮੁੱਖ ਹਸਤੀਆਂ ਨੂੰ ਸੱਦੇ ਦਿੱਤੇ ਜਾ ਰਹੇ ਹਨ।ਗਵਰਨਰ ਪੰਜਾਬ ਨੂੰ ਸੱਦਾ ਦੇਣ ਸਮੇਂ ਲੌਂਗੋਵਾਲ ਦੇ ਨਾਲ ਬੀਬੀ ਹਰਜਿੰਦਰ ਕੌਰ ਵੀ ਮੌਜੂਦ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media