ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਘਰ ਦੇ ਸ਼ਰਧਾਲੂ ਭਾਈ
ਰੇਸ਼ਮ ਸਿੰਘ ਵੱਲੋਂ ਤਿਆਰ ਕੀਤਾ ਵਾਹਿਗੁਰੂ ਸਿਮਰਨ ਦੇ ਮਹੱਤਵ ਨੂੰ ਉਜਾਗਰ ਕਰਦਾ ਇਕ ਵਿਸ਼ੇਸ਼ ਕੈਲੰਡਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਕੀਤਾ।ਭਾਈ ਰੇਸ਼ਮ ਸਿੰਘ ਨੇ ਕੈਲੰਡਰ ਦੀ ਕਾਪੀ ਭਾਈ ਲੌਂਗੋਵਾਲ ਨੂੰ ਭੇਟ ਵੀ ਕੀਤੀ।
ਦੱਸਣਯੋਗ ਹੈ ਕਿ ਅੰਮ੍ਰਿਤਸਰ ਨਿਵਾਸੀ ਭਾਈ ਰੇਸ਼ਮ ਸਿੰਘ ਬੀਤੇ ਵੀਹ ਸਾਲਾਂ ਤੋਂ ਗੁਰਬਾਣੀ ਦੇ ਉਪਦੇਸ਼ਾਂ ਅਧਾਰਿਤ ਭੇਟਾ ਰਹਿਤ ਕਿਤਾਬਚੇ ਤਿਆਰ ਕਰਕੇ ਸੰਗਤ ਵਿਚ ਵੰਡਣ ਦੀ ਸੇਵਾ ਕਰਦੇ ਆ ਰਹੇ ਹਨ।ਕਿਤਾਬਚਾ ਜਾਰੀ ਕਰਨ ਮੌਕੇ ਭਾਈ ਲੌਂਗੋਵਾਲ ਨੇ ਭਾਈ ਰੇਸ਼ਮ ਸਿੰਘ ਦੇ ਉੱਦਮ ਦੀ ਪ੍ਰਸ਼ੰਸਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਮੈਨੇਜਰ ਮੁਖਤਾਰ ਸਿੰਘ ਤੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਵੀ ਮੌਜੂਦ ਸਨ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media