Tuesday, November 24, 2026

ਮਨਪ੍ਰੀਤ ਇਯਾਲੀ ਦੇ ਜਿੱਤਣ ਦੀ ਖੁਸ਼ੀ ਵਿੱਚ ਅਕਾਲੀ ਆਗੂਆਂ ਨੇ ਵੰਡੇ ਲੱਡੂ

ਧੂਰੀ, 24 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਮਨਪ੍ਰੀਤ ਇਯਾਲੀ ਦੀ ਜਿੱਤ ਦੀ ਖੁਸ਼ੀ ਵਿੱਚ PUNJ2410201907ਅੱਜ ਧੂਰੀ ਹਲਕੇ ਵਿੱਚ ਕਈ ਜਗਾ੍ਹ ਅਕਾਲੀ ਆਗੂਆਂ ਅਤੇ ਯੂਥ ਵਰਕਰਾਂ ਵੱਲੋਂ ਲੱਡੂ ਵੰਡੇ ਗਏ ਅਤੇ ਭੰਗੜੇ ਪਾਏ ਗਏ।ਸ਼੍ਰੋਮਣੀ ਕਮੇਟੀ ਦੇ ਅੰਤਰਿਗ ਕਮੇਟੀ ਮੈਂਬਰ ਜੱਥੇਦਾਰ ਭੁਪਿੰਦਰ ਸਿੰਘ ਭਲਵਾਨ, ਅਕਾਲੀ ਆਗੂ ਅਤੇ ਸਾਬਕਾ ਸਰਪੰਚ ਗਮਦੂਰ ਸਿੰਘ ਜਵੰਧਾ, ਮਨਵਿੰਦਰ ਸਿੰਘ ਬਿੰਨਰ ਅਤੇ ਯੂਥ ਆਗੂ ਗੁਰਵਿੰਦਰ ਸਿੰਘ ਜਵੰਧਾਂ ਨੇ ਗੱਲਬਾਤ ਕਰਦਿਆਂ ਕਿਹਾ ਹਲਕਾ ਦਾਖਾ ਦੇ ਲੋਕਾਂ ਨੇ ਜ਼ਿਮਨੀ ਚੋਣ ਵਿੱਚ ਕਾਂਗਰਸ ਉਮੀਦਵਾਰ ਨੂੰ ਹਰਾ ਕੇ ਇਹ ਸਿੱਧ ਕਰ ਦਿੱਤਾ ਹੈ ਕਿ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਦੁੱਖੀ ਹਨ।ਇਸ ਮੌਕੇ ਅਮਰਿੰਦਰ ਸਿੰਘ ਰਾੱਕ, ਪਲਵਿੰਦਰ ਸਿੰਘ, ਅਮਰ ਨਾਥ ਅਤੇ ਚਤਵੰਤ ਸਿੰਘ ਭੁੱਲਰ ਆਦਿ ਵੀ ਹਾਜ਼ਰ ਸਨ।  

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply