ਧੂਰੀ, 24 ਅਕਤੂਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਮਨਪ੍ਰੀਤ ਇਯਾਲੀ ਵਲੋਂ ਹਲਕਾ ਦਾਖਾ ਤੋਂ ਜ਼ਿਮਨੀ ਚੋਣ ਜਿੱਤਣ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦਾ ਪਤਨ ਹੋਣ ਦੇ ਸੰਕੇਤ ਦਿਖਾਈ ਦੇਣ ਲੱਗ ਪਏ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਧੂਰੀ ਹਲਕੇ ਦੇ ਇੰਚਾਰਜ ਹਰੀ ਸਿੰਘ ਨੇ ਕਿਹਾ ਕਿ ਕਾਂਗਰਸ ਉਮੀਦਵਾਰ ਦੀ ਹਾਰ ਅਸਲ ਵਿੱਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਰ ਹੈ ਕਿਉਂਕਿ ਕਾਂਗਰਸ ਪਾਰਟੀ ਦੀ ਵੱਡੀ ਲੀਡਰਸ਼ਿਪ ਦਾ ਜ਼ੋਰ ਮਨਪ੍ਰੀਤ ਇਯਾਲੀ ਨੂੰ ਹਰਾਉਣ ਵਿੱਚ ਲੱਗਾ ਹੋਇਆ ਸੀ ਅਤੇ ਇਸ ਚੋਣ ਦੌਰਾਨ ਸੂਬੇ ਦੀ ਪੁਲਿਸ ਵੱਲੋਂ ਮਨਪ੍ਰੀਤ ਇਯਾਲੀ ਦੇ ਸਮਰੱਥਕ, ਵਰਕਰਾਂ ਉੱਪਰ ਝੂਠੇ ਮੁਕੱਦਮੇ ਦਰਜ ਕਰਨ ਦੀਆਂ ਸਕੀਮਾਂ ਬਣਾ ਕੇ ਚੋਣ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਗਈ, ਪ੍ਰੰਤੂ ਵੋਟਰਾਂ ਵੱਲੋਂ ਇਯਾਲੀ ਦੇ ਹੱਕ ਵਿੱਚ ਦਿੱਤੇ ਗਏ ਫਤਵੇ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਲੋਕ ਕਾਂਗਰਸ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ।
ਧੂਰੀ ਤੋਂ ਅਨੇਕਾਂ ਅਕਾਲੀ ਵਰਕਰਾਂ ਨੇ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡੇ ਅਤੇ ਹਲਕਾ ਧੂਰੀ ਦੇ ਕਈ ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਅਕਾਲੀ ਆਗੂਆਂ ਨੇ ਇਯਾਲੀ ਨੂੰ ਦਿੱਤੀ।ਵਧਾਈ ਦੇਣ ਵਾਲਿਆਂ ਵਿੱਚ ਗੋਨਾ ਜਵੰਧਾ ਅਤੇ ਧਰਮਿੰਦਰ ਸਿੰਘ ਕੌਲਸੇੜੀ ਆਦਿ ਵੀ ਹਾਜ਼ਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …