ਮਿਠਾਈਆਂ ਦੀਆਂ ਦੁਕਾਨਾਂ ਦੀ ਸਾਫ਼ ਸਫਾਈ ਵਿੱਚ ਹੋਇਆ ਸੁਧਾਰ- ਪੰਨੂੰ
ਚੰਡੀਗੜ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਿਲਾਵਟਖੋਰੀ ਦੇ ਦੋਸ਼ਾਂ ਤੋਂ ਬਾਹਰ ਆਉਣ ਲਈ ਹਲਵਾਈ ਐਸੋਸੀਏਸ਼ਨਾਂ ਸਵੈ-ਇੱਛਾ ਨਾਲ ਫੂਡ ਸੇਫਟੀ
ਕਮਿਸ਼ਨਰੇਟ ਕੋਲ ਉਹਨਾਂ ਦੀਆਂ ਦੁਕਾਨਾਂ ਦੀ ਜਾਂਚ ਲਈ ਬੇਨਤੀਆਂ ਲੈ ਕੇ ਆ ਰਹੀਆਂ ਹਨ, ਇਹ ਜਾਣਕਾਰੀ ਪੰਜਾਬ ਦੇ ਖੁਰਾਕ ਤੇ ਡਰੱਗ ਪ੍ਰਬੰਧਨ ਕਮਿਸ਼ਨਰ ਕਾਹਨ ਸਿੰਘ ਪੰਨੂੰ ਨੇ ਦਿੱਤੀ।
ਉਹਨਾਂ ਕਿਹਾ ਕਿ ਜਿਆਦਾਤਰ ਹਲਵਾਈ ਐਸੋਸੀਏਸ਼ਨਾਂ ਦਾ ਮੰਨਣਾ ਹੈ ਕਿ ਕੁਝ ਮਿਲਾਵਟ ਕਰਨ ਵਾਲੇ ਦੁਕਾਨਦਾਰਾਂ ਕਰਕੇ ਸਾਰੇ ਵਪਾਰੀਆਂ ਦਾ ਅਕਸ ਖ਼ਰਾਬ ਹੋ ਰਿਹਾ ਹੈ।ਪੰਨੂ ਨੇ ਦੱਸਿਆ ਕਿ ਲੋਕਾਂ ਦੇ ਭਰਮ ਨੂੰ ਦੂਰ ਕਰਨ ਲਈ ਹਲਵਾਈ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਆਪਣੇ ਉਤਪਾਦਾਂ ਦੀ ਜਾਂਚ ਕਰਵਾਉਣਾ ਚਾਹੁੰਦੇ ਹਨ ਤਾਂ ਜੋ ਮਿਠਾਈਆਂ ਦੀ ਵਿਕਰੀ ’ਤੇ ਮਾੜਾ ਅਸਰ ਨਾ ਪਵੇ।ਉਨਾਂ ਕਿਹਾ ਕਿ ਸਾਰਿਆਂ ਲਈ ਮਿਆਰੀ ਖੁਰਾਕ ਪਦਾਰਥਾਂ ਨੂੰ ਯਕੀਨੀ ਬਣਾਉਣਾ ਸਾਡਾ ਟੀਚਾ ਹੈ।ਹਲਵਾਈਆਂ ਦੀ ਚਿੰਤਾ ਤੋਂ ਉਹ ਜਾਣੂ ਹਨ।ਰੋਜ਼ਾਨਾ ਵੱਧ ਤੋਂ ਵੱਧ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਤਿਉਹਾਰਾਂ ਸਮੇਂ ਖਰੀਦਦਾਰਾਂ ਅਤੇ ਵਿਕਰੇਤਾਵਾਂ ਦੋਵਾਂ ਨੂੰ ਫਾਇਦਾ ਹੋਵੇ।
ਪੰਨੂ ਨੇ ਕਿਹਾ ਕਿ ਜਾਂਚ/ਨਮੂਨੇ ਲੈਣ ਦਾ ਸੱਦਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਤੰਦਰੁਸਤ ਪੰਜਾਬ ਮਿਸ਼ਨ ਵੱਡੇ ਪੱਧਰ ’ਤੇ ਲੋਕਾਂ ਲਈ ਮਿਆਰੀ ਖਾਧ ਪਦਾਰਥਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਵਿਚ ਸਫਲ ਰਿਹਾ ਹੈ।ਖੁਰਾਕ ਤੇ ਡਰੱਗ ਪ੍ਰਬੰਧਨ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਮਿਲਾਵਟਖੋਰੀ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਅਤੇ ਲੋਕਾਂ ਨੂੰ ਸੁਰੱਖਿਅਤ ਖਾਧ ਪਦਾਰਥ ਮੁਹੱਈਆ ਕਰਵਾਏ ਜਾਣਗੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media