ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਤਰਰਾਸ਼ਟਰੀ ਨਗਰ ਕੀਰਤਨ ਇਤਿਹਾਸਕ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਲੁਧਿਆਣਾ ਲਈ ਖ਼ਾਲਸਈ ਸ਼ਾਨੋ-ਸ਼ੌਕਤ ਨਾਲ ਰਵਾਨਾ ਹੋ ਗਿਆ।ਇਥੇ ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਹਾਜ਼ਰੀ ਭਰੀ।ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ ਅਤੇ ਕਥਾਵਾਚਕਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।ਆਰੰਭਤਾ ਦੀ ਅਰਦਾਸ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਕੀਤੀ, ਜਦਕਿ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਨਿਭਾਈ।ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਅਤੇ ਫੁੱਲ ਪੱਤੀਆਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ ਗਿਆ।ਸੰਗਤ ਵੱਲੋਂ ਸ਼ਰਧਾ ਨਾਲ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ ਸਨ।ਸਥਾਨਕ ਪੁਲਿਸ ਵੱਲੋਂ ਗੁਰੂ ਸਾਹਿਬ ਨੂੰ ਸਲਾਮੀ ਦਿੱਤੀ ਗਈ। ਨਗਰ ਕੀਰਤਨ ਨਾਲ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਦਰਬਾਰ ਸਿੰਘ ਗੁਰੂ, ਦੀਦਾਰ ਸਿੰਘ ਭੱਟੀ, ਕਰਨੈਲ ਸਿੰਘ ਪੰਜੋਲੀ, ਅਵਤਾਰ ਸਿੰਘ ਰਿਆ, ਰਣਧੀਰ ਸਿੰਘ ਚੀਮਾ, ਰਵਿੰਦਰ ਸਿੰਘ ਖ਼ਾਲਸਾ, ਜਗਦੀਪ ਸਿੰਘ ਚੀਮਾ, ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਸਵਰਨ ਸਿੰਘ ਚਨਾਰਥਲ, ਪਰਮਜੀਤ ਸਿੰਘ ਸਰੋਆ, ਬਲਵਿੰਦਰ ਸਿੰਘ ਕਾਹਲਵਾਂ, ਮਨਜੀਤ ਸਿੰਘ ਕਾਦੀਆਂ, ਨਵਨੀਤ ਸਿੰਘ ਐਸ.ਪੀ, ਬੀਬੀ ਬਲਜਿੰਦਰ ਕੌਰ, ਜੋਗਾ ਸਿੰਘ ਮੈਨੇਜਰ, ਬਲਵਿੰਦਰ ਸਿੰਘ, ਅਮਰਜੀਤ ਸਿੰਘ ਆਦਿ ਮੌਜੂਦ ਸਨ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …