Thursday, September 24, 2026

ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਵਲੋਂ ਸਿੱਖੀ ਸਿਧਾਂਤ ਤੇ ਗੁਰੂ ਨਾਨਕ ਦੇਵ ਜੀ ਬਾਰੇ ਸੈਮੀਨਾਰ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ PUNJ2510201902ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਵਲੋਂ  ਸੈਮੀਨਾਰਾਂ ਦੀ ਜੋ ਲੜੀ ਸ਼ੁਰੂ ਕੀਤੀ ਗਈ ਸੀ।ਉਸ ਲੜੀ ਦਾ ਅਖੀਰਲਾ ਸੈਮੀਨਾਰ ਅੱਜ ਸਥਾਨਕ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ ਵਿਖੇ ਕਰਵਾਇਆ ਗਿਆ।ਜਿਸ ਵਿੱਚ ਸਿੱਖੀ ਸਿਧਾਂਤ ਅਤੇ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਬਾਰੇ ਸਿੱਖ ਕੋਮ ਦੇ ਵਿਦਵਾਨ ਅਤੇ ਵਿਸ਼ਵ ਸਿੱਖ ਪ੍ਰਚਾਰਕ ਸੰਸਥਾ ਦੇ ਪ੍ਰਧਾਨ ਗਿਆਨੀ ਜਸਵਿੰਦਰ ਸਿੰਘ ਦਰਦੀ ਅਤੇ ਗਿਆਨੀ ਵਿਸ਼ਾਲ ਸਿੰਘ ਨੇ 300 ਦੇ ਕਰੀਬ ਸੀਨੀਅਰ ਸਕੂਲੀ ਬਚਿਆਂ ਨਾਲ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ।ਡਾ: ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਸੈਮੀਨਾਰ ਵਿੱਚ ਉਚੇਚੇ ਤੋਰ `ਤੇ ਸ਼ਮੂਲੀਅਤ ਕੀਤੀ।ਉਹਨਾ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੁੜਨ ਤੇ ਰੋਜ਼ਾਨਾ ਸ੍ਰੀ ਜਪੁਜੀ ਸਾਹਿਬ ਦੇ ਸ਼ੁੱਧ ਪਾਠ ਕਰਨ ਲਈ ਪ੍ਰੇਰਿਆ।ਡਾ. ਰੂਪ ਸਿੰਘ ਨੇ ਸ੍ਰੀ ਮੂਲ ਮੰਤਰ ਦਾ ਸੰਦੇਸ਼ ਨੂੰ ਸਾਰੇ ਧਰਮਾਂ ਲਈ ਸਾਂਝਾ ਦੱਸਿਆ।
            ਪ੍ਰਧਾਨ ਸੁਰਿੰਦਰ ਸਿੰਘ ਰੁਮਾਲਿਆਂ ਵਾਲਿਆਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਗੁਰਪੁਰਬ ਕਮੇਟੀ ਪਿਛਲੇ 50 ਸਾਲਾਂ  ਤੋਂ ਵੱਧ ਸਮੇ ਤੋਂ ਗੁਰੂ ਨਾਨਕ ਸਾਹਿਬ ਦੇ ਗੁਰਪੁਰਬ ਤੇ ਨਗਰ ਕੀਰਤਨ ਦੀ ਸੇਵਾ ਸ਼੍ਰੋਮਣੀ ਗੁ:ਪ੍ਰ:ਕਮੇਟੀ ਦੇ ਪੂਰਨ ਸਹਿਯੋਗ ਨਾਲ ਕਰਦੀ ਆ ਰਹੀ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਸ਼ਤਾਬਦੀ ਸਮਾਗਮ ਵੀ ਕਮੇਟੀ ਵਲੋਂ ਮਨਾਈ ਗਈ ਸੀ।ਇਸ ਤੋਂ ਇਲਾਵਾ ਅਲੱਗ-ਅਲ਼ੱਗ ਸਕੂਲਾਂ ਦੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਲੈਕਚਰ ਤੇ ਕੀਰਤਨ ਮੁਕਾਬਲੇ ਵੀ ਕਰਵਾਏ ਜਾਂਦੇ ਹਨ।ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ `ਤੇ ਵੱਖ-ਵੱਖ ਸਕੂਲਾਂ ਵਿਚ ਸੈਮੀਨਾਰਾਂ ਤੋਂ ਇਲਾਵਾ ਗੁਰੂ ਸਾਹਿਬ ਦੀ ਜੀਵਨ ਤੇ ਉਨਾਂ ਦੇ ਉਪਦੇਸ਼ਾਂ ਬਾਰੇ 1200 ਮਾਡਲ ਟੈਸਟ ਪੇਪਰ ਬਣਾ ਕੇ ਸਕੂਲੀ ਬੱਚਿਆਂ ਨੂੰ ਵੰਡੇ ਗਏ ਅਤੇ ਇੱਕ ਲਿਖਤੀ ਪੇਪਰ ਲੈਣ ਦਾ ਵੀ ਉਪਰਾਲਾ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਲਗਭਗ 900 ਬੱਚਿਆਂ ਨੇ ਭਾਗ ਲਿਆ।
           ਵਧੀਕ ਜਨਰਲ ਸਕੱਤਰ ਹਰਮਨ ਜੀਤ ਸਿੰਘ ਨੇ ਦੱਸਿਆ ਕਿ ਲਿਖਤੀ ਪੇਪਰ ਵਿੱਚ ਪਹਿਲੇ ਤਿੰਨ ਸਥਾਨਾਂ `ਤੇ  ਆਉਣ ਵਾਲੇ ਬੱਚਿਆਂ ਨੂੰ 12 ਨਵੰਬਰ 2019 ਨੂੰ ਗੁ: ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਿਤ ਕੀਤਾ ਜਾਵੇਗਾ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱੱਚ ਇਸੇ ਦਿਨ ਸ਼ਾਮ 7:00 ਤੋਂ 11:00 ਵਜੇ ਤੱਕ ਗੁ: ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਕੀਰਤਨ ਦਰਬਾਰ ਵੀ ਕਰਵਾਇਆ ਜਾ ਰਿਹਾ ਹੈ।
            ਸੈਮੀਨਾਰ ਵਿੱਚ ਗੁਰਪੁਰਬ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਤਰਲੋਕ ਸਿੰਘ ਕਾਬਲੀ ਸੀਨੀ.  ਮੀਤ ਪ੍ਰਧਾਨ, ਸੁਰਿੰਦਰ ਸਿੰਘ ਮਠਾਰੂ ਜਨਰਲ ਸਕੱਤਰ, ਨਰਿੰਦਰ ਪਾਲ ਸਿੰਘ ਪਾਲੀ ਪ੍ਰਚਾਰ ਸਕੱਤਰ, ਗੁਰਬਖਸ਼ ਸਿੰਘ ਬੇਦੀ, ਹਰਮਨ ਜੀਤ ਸਿੰਘ, ਗੁਰਵਿੰਦਰ ਸਿੰਘ, ਜਸਪ੍ਰੀਤ ਸਿੰਘ, ਪ੍ਰਭਜੋਤ ਸਿੰਘ ਸੇਠੀ, ਗੁਰਮੀਤ ਸਿੰਘ ਅਤੇ ਸਕੂਲ ਪ੍ਰਿੰਸੀਪਲ ਬੀਬੀ ਮਨਿੰਦਰ ਕੋਰ ਅਤੇ ਸਟਾਫ ਮੈਂਬਰ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply