Friday, February 27, 2026

ਸਿੰਥੈਟਿਕ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਸਖਤ ਪਾਬੰਦੀ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ Sh.Jagmohan Singh PPS DCP L&Oਅੰਮ੍ਰਿਤਸਰ ਜਗਮੋਹਨ ਸਿੰਘ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰ ਦੇ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ `ਚ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।     
    ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਪਤੰਗ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹਟ ਕੇ ਸੰਥੈਟਿਕ/ਪਲਾਸਟਿਕ ਦੀ ਬਣੀ ਹੋਈ ਹੈ ਜਿਹੜੀ ਕਿ ਬਹੁਤ ਮਜ਼ਬੂਤ, ਨਾ-ਗਲਣਯੋਗ ਅਤੇ ਨਾ-ਟੁੱਟਣਯੋਗ ਹੈ।ਉਨ੍ਹਾਂ ਕਿਹਾ ਕਿ ਇਹ ਸਿੰਥੈਟਿਕ ਡੋਰ ਪਤੰਗਬਾਜ਼ੀ ਸਮੇਂ ਪਤੰਗ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਤੱਕ ਕੱਟ ਦਿੰਦੀ ਹੈ।ਇਥੋਂ ਤੱਕ ਕਿ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ਼ ਅਤੇ ਕੰਨ ਕੱਟੇ ਜਾਣ, ਉਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਬਾਰੇ ਕਾਫੀ ਘਟਨਾਵਾਂ ਵਾਪਰੀਆਂ ਹਨ।ਇਸ ਤੋਂ ਇਲਾਵਾ ਇਸ ਡੋਰ ਵਿਚ ਫਸੇ ਪੰਛੀਆਂ ਦੀ ਮੌਤ ਹੋਣ ’ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ।ਇਸ ਤਰ੍ਹਾਂ ਸਿੰਥੈਟਿਕ/ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ।ਇਸ ਡੋਰ ਦੀ ਵਰਤੋਂ ਰੋਕਣ ਲਈ ਪੂਰੀ ਸਖ਼ਤੀ ਵਰਤਣ ਨਾਲ ਇਸ ਤੋਂ ਵਾਪਰਨ ਵਾਲੇ ਹਾਦਸਿਆਂ ਤੋਂ ਬਚਾਅ ਹੋ ਸਕੇ।ਇਹ ਹੁਕਮ 24 ਅਪ੍ਰੈਲ 2020 ਤੱਕ ਲਾਗੂ ਰਹੇਗਾ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply