Wednesday, August 5, 2026

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਜਾਵੇਗਾ ਰੋਸ਼ਨੀ ਤੇ ਆਵਾਜ ਪ੍ਰੋਗਰਾਮ 6 ਤੋਂ 12 ਨਵੰਬਰ ਤੱਕ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਵਿਭਾਗ ਵਲੋਂ 6 ਤੋਂ 12 PUNJ2610201902ਨਵੰਬਰ  ਤੱਕ ਪਾਈਟੈਕਸ ਗਰਾਉਂਡ ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ‘‘ਜਗ ਚਾਨਣ ਹੋਇਆ’’ ਰੋਸ਼ਨੀ ਤੇ ਆਵਾਜ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।
     ਤਿਆਰੀਆਂ ਦਾ ਜਾਇਜਾ ਲੈਣ ਲਈ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਦੱਸਿਆ ਕਿ ਇਹ ਰੋੋਸ਼ਨੀ ਤੇ ਆਵਾਜ ਪ੍ਰੋਗਰਾਮ ਸ਼ਾਮ 6:30 ਵਜੇ ਤੋਂ ਰਾਤ 8:30  ਵਜੇ ਤੱਕ ਚੱਲੇਗਾ।ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਸਬੰਧੀ ਸਵੇਰੇ 10.00 ਵਜੇ ਤੋਂ ਰਾਤ 10.00 ਵਜੇ ਤੱਕ ਇਕ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।ਜਿਸ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਲਿਟਰੇਚਰ ਰਖਿਆ ਜਾਵੇਗਾ।ਅਗਰਵਾਲ ਨੇ ਦੱਸਿਆ ਕਿ ਇਸ ਰੋਸ਼ਨੀ ਤੇ ਅਵਾਜ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਵੀ ਲਗਾਏ ਜਾਣਗੇ ਅਤੇ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਵੀ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਪ੍ਰਦਰਸ਼ਨੀ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਨਾਲ ਸਬੰਧਤ ਸਕੂਲਾਂ ਦੇ ਕੁਇਜ ਅਤੇ ਪੇਟਿੰਗ ਮੁਕਾਬਲੇ ਵੀ ਕਰਵਾਏ ਜਾਣਗੇ।
     ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਅਨਮਜੋਤ ਕੌਰ, ਸਹਾਇਕ ਕਮਿਸ਼ਨਰ ਸਿਕਾਇਤਾਂ ਮੈਡਮ ਅਲਕਾ ਕਾਲੀਆ, ਏ.ਡੀ.ਸੀ.ਪੀ ਸਰਤਾਜ ਸਿੰਘ ਚਾਹਲ, ਐਸ.ਡੀ.ਅੇੈਮ ਸ਼ਿਵਰਾਜ ਸਿੰਘ ਬੱਲ, ਉਪ ਜਿਲ੍ਹਾ ਸਿਖਿਆ ਅਫਸਰ ਸ੍ਰੀਮਤੀ ਰੇਖਾ ਮਹਾਜਨ, ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਹਰਦੀਪ ਕੌਰ, ਫੀਲਡ ਪਬਲੀਸਿਟੀ ਅਫਸਰ ਗੁਰਮੀਤ ਸਿੰਘ, ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਰਿੰਦਰ ਸਿੰਘ ਪਨੂੰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply