ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ.ਸ.ਸ.ਸ. ਡੈਮਗੰਜ਼ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼
ਦਿਵਸ ਸਬੰਧੀ ਕਵਿਜ਼ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਮੌਕੇ ਘੱਟ ਤੋਂ ਘੱਟ ਪਟਾਕੇ ਚਲਾਉਣ ਬਾਰੇ ਵੀ ਸੰਦੇਸ਼ ਦਿੱਤਾ ਗਿਆ।
ਪ੍ਰਿੰਸੀਪਲ ਰਣਬੀਰ ਸਿੰਘ ਬੁਟਾਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਨਾਲ ਸਬੰਧਤ ਸਵਾਲਾਂ ਦੇ ਜਵਾਬ ਦਿੱਤੇ ਗਏ।ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਾਰੇ ਬ੍ਰਹਿਮੰਡ ਦੇ ਰਾਹ ਦਸੇਰਾ ਹਨ।ਉਨ੍ਹਾਂ ਨੇ ਲੋਕਾਂ ਨੂੰ ਕਿਰਤ ਕਰੋ ਤੇ ਵੰਡ ਕੇ ਛਕੋ ਦਾ ਸੰਦੇਸ਼ ਦਿੱਤਾ।ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਤੋਂ ਸੇਧ ਲੈ ਕੇ ਲੋਕ ਭਲਾਈ ਦੇ ਕੰਮ ਕਰਨੇ ਚਾਹੀਦੇ ਹਨ।
ਟੀਚਰ ਕੁਮਾਰੀ ਨਵਪ੍ਰੀਤ ਕੌਰ ਤੇ ਕੁਮਾਰੀ ਏਕਤਾ ਮਲਹੋਤਰਾ ਨੇ ਵੀ ਮਿਹਨਤ ਨਾਲ ਵਿਦਿਆਰਥੀਆਂ ਨੂੰ ਸਕਿੱਟ ਤਿਆਰ ਕਰਵਾਈ।ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਬਲਬੀਰ ਸਿੰਘ, ਅਮਨ ਭਾਰਦਵਾਜ਼, ਸਨੇਹਦੀਪ ਸਿੰਘ ਸੰਧੂ ਹਾਜ਼ਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media