ਲੌਂਗੋਵਾਲ, 26 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ
ਉਚੇਰੀ ਸਿੱਖਿਆ ਕਾਲਜਾਂ ਦੀਆਂ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ 16ਵੀਆਂ ਖਾਲਸਾਈ ਖੇਡਾਂ ਵਿੱਚ ਭਾਗ ਲੈਣ ਲਈ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਦੀਆਂ ਵਿਦਿਆਰਥਣਾਂ ਰਵਾਨਾ ਹੋਈਆਂ।ਕਾਲਜ ਦੇ ਪ੍ਰਿੰਸੀਪਲ ਜਸਪ੍ਰੀਤ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨਾਂ ਖਾਲਸਾਈ ਖੇਡਾਂ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਕੀਤਾ ਗਿਆ ਹੈ ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਕਾਲਜ ਦੀ 50ਵੀਂ ਵਰੇਗੰਢ ਮੌਕੇ ਆਯੋਜਿਤ ਕੀਤੇ ਗਏ ਖੇਡ ਉਤਸਵ ਦੌਰਾਨ 38 ਕਾਲਜਾਂ ਦੇ ਕਰੀਬ 3 ਹਜ਼ਾਰ ਖਿਡਾਰੀ ਅਤੇ ਖਿਡਾਰਨਾਂ ਪਹੁੰਚ ਰਹੇ ਹਨ।ਇਸ ਮੌਕੇ ਬਾਬਾ ਬਲਵਿੰਦਰ ਸਿੰਘ ਕੈਂਬੋਵਾਲ, ਪਰਮਜੀਤ ਸਿੰਘ ਜੱਸੇਕਾ, ਜਸਵੀਰ ਸਿੰਘ ਜੱਸੀ, ਮੈਡਮ ਵੀਰਪਾਲ ਕੌਰ, ਦਵਿੰਦਰ ਸਿੰਘ ਸ਼ੇਰਪੁਰ, ਜਰਨੈਲ ਸਿੰਘ, ਬਲਵਿੰਦਰ ਸਿੰਘ ਜਵੰਧਾ, ਅਮਰਜੀਤ ਸਿੰਘ ਜੈਦ ਆਦਿ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media