Saturday, October 24, 2026

ਸਰਸਵਤੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਦੀਵਾਲੀ ਦਾ ਤਿਉਹਾਰ ਮਨਾਇਆ

ਲੌਂਗੋਵਾਲ, 26 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਾਰ PUNJ2610201909ਵਿੱਦਿਅਕ ਸੰਸਥਾ ਸਰਸਵਤੀ ਵਿੱਦਿਆ ਮੰਦਰ ਸੀਨੀ. ਸੈਕੰਡਰੀ ਸਕੂਲ ਸ਼ਾਹਪੁਰ ਰੋਡ ਚੀਮਾਂ ਦੇ ਵਿਦਿਆਰਥੀਆਂ ਵੱਲੋਂ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ।ਇਸ ਤਿਉਹਾਰ ਦੀ ਖੁਸ਼ੀ ‘ਚ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਪ੍ਰਤੀਯੋਗਤਾਵਾਂ ਜਿਵੇਂ ਰੰਗੋਲੀ, ਦੀਵੇ, ਵੇਸਟ-ਮਟੀਰੀਅਲ ਤੋਂ ਸਜ਼ਾਵਟ ਦਾ ਸਮਾਨ, ਪੇਟਿੰਗ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਸਾਰੀਆਂ ਖੇਡਾਂ ਦਾ ਖੂਬ ਆਨੰਦ ਮਾਣਿਆ।ਪ੍ਰਿੰਸੀਪਲ ਰਾਕੇਸ਼ ਕੁਮਾਰ, ਮੈਡਮ ਕਮਲ ਗੋਇਲ ਨੇ ਜੇਤੂ ਬੱਚਿਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ।ਇਸ ਤੋਂ ਬਾਅਦ ਸਕੂਲ ਦੇ ਐਮ.ਡੀ ਡਾ. ਭੀਮ ਸੈਨ ਕਾਂਸਲ ਨੇ ਬੱਚਿਆਂ ਨੂੰ ਦੀਵਾਲੀ ਬਾਰੇ ਚਾਨਣਾ ਪਾਉਂਦੇ ਹੋਏ ਇਸ ਤਿਉਹਾਰ ਨੂੰ ਪ੍ਰਦੂਸ਼ਣ ਰਹਿਤ ਮਨਾਉਣ ਲਈ ਪ੍ਰੇਰਿਤ ਕੀਤਾ।
           ਇਸ ਮੌਕੇ ਅਵਤਾਰ ਸਿੰਘ, ਮਨਜਿੰਦਰ ਸਿੰਘ, ਕਰਮਜੀਤ ਕੌਰ, ਗੁਰਜੰਟ ਕੋਰ, ਅਸ਼ੋਕ ਕੁਮਾਰ, ਗਗਨਪ੍ਰੀਤ ਸਿੰਘ ਅਤੇ ਸਮੂਹ ਸਟਾਫ ਮੈਂਬਰ ਮੌਜੂਦ ਸਨ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …

Leave a Reply