ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪਸੋਟ – ਜਗਦੀਪ ਸਿੰਘ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ
ਰੋਡ ਵਿਖੇ ਪ੍ਰਿੰਸੀਪਲ ਮਨਦੀਪ ਕੌਰ ਦੀ ਯੋਗ ਅਗਵਾਈ ਅਧੀਨ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਆਯੋਜਿਤ ਕੀਤੀ ਗਈ।ਜਿਸ ਤਹਿਤ +1ਏ ਦੀ ਵਿਦਿਆਰਥਣ ਦਿਵਿਆ ਨੇ ਵਿਦਿਆਰਥਣਾਂ ਨੂੰ ਪਲਾਸਟਿਕ ਦੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਗਿਆ ਕਿ ਕੁਦਰਤੀ ਤੌਰ ਤੇ ਪਲਾਸਟਿਕ ਦੀਆਂ ਵਸਤੂਆਂ ਨਾ ਗਲਣ ਕਾਰਨ ਬਹੁਤ ਹੀ ਘਾਤਕ ਅਤੇ ਕੈਂਸਰ ਦਾ ਘਰ ਬਣ ਰਹੀਆਂ ਹਨ।+2 ਕਾਮਰਸ ਦੀਆਂ ਵਿਦਿਆਰਥਣਾਂ ਨੇ ਪਲਾਸਟਿਕ ਦੀ ਰੋਕਥਾਮ ਨੂੰ ਪ੍ਰੇਰਦੀ ਸਕਿੱਟ ਪੇਸ਼ ਕੀਤੀ।
ਇਸ ਮੁਹਿੰਮ ਵਿਚ ਵਿਦਿਆਰਥਣਾਂ ਨੇ ਆਪਣੀਆਂ ਜਮਾਤਾਂ ਨੂੰ ਪਲਾਸਟਿਕ ਮੁਕਤ ਕਰਨ ਲਈ ਹੱਥ ਨਾਲ ਬਣਾਈਆਂ ਵਸਤੂਆਂ ਦੀ ਪ੍ਰਦਰਸ਼ਨੀ ਲਗਾਈਆਂ।ਇਸ ਪ੍ਰਦਰਸ਼ਨੀ ਵਿਚ ਪੋਲੀਬੈਗ ਦੀ ਵਰਤੋਂ ਬੰਦ ਕਰਨ ਲਈ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਵਲੋਂ ਪੇਪਰ ਅਤੇ ਕੱਪੜੇ ਦੇ ਬਣਾਏ ਬੈਗ ਵੰਡੇ ਗਏ।
ਮੌਕੇ ਸਕੂਲ ਵਿਚ ਪ੍ਰਦੂਸ਼ਨ ਰਹਿਤ ਈਕੋ ਦਿਵਾਲੀ ਮਨਾਉਣ ਲਈ ਪ੍ਰੇਰਿਤ ਕਰਨ ਲਈ ਵਿਦਿਆਰਥਣਾਂ ਅਤੇ ਅਧਿਆਪਕਾਂ ਵਲੋਂ ਪ੍ਰਦਰਸ਼ਨੀ ਲਗਾਈ ਗਈ ।ਜਿਸ ਵਿਚ ਪਟਾਕੇ ਨਾ ਚਲਾ ਕੇ ਵਾਤਾਵਰਨ ਨੂੰ ਸਵੱਛ ਰੱਖਦੇ ਹੋਏ ਦਿਵਾਲੀ ਮਨਾਉਣ ਲਈ ਪ੍ਰੇਰਿਆ ਗਿਆ।ਵਿਦਿਆਰਥਣਾਂ ਨੇ ਬੜੇ ਹੀ ਉਤਸਾਹ ਨਾਲ ਇਸ ਪ੍ਰਦਰਸ਼ਨੀ ਵਿੱਚ ਭਾਗ ਲਿਆ ਤੇ ਵਿਸ਼ਵਾਸ ਦਿਵਾਇਆ ਕਿ ਆਪ ਵੀ ਪਟਾਖੇ ਨਹੀਂ ਚਲਾਉਣਗੇ ਅਤੇ ਆਪਣੇ ਆਲੇ-ਦੁਆਲੇ ਵੀ ਸਭ ਨੂੰਪਟਾਖੇ ਨਾ ਚਲਾਉਣ ਲਈ ਪ੍ਰੇਰਿਤ ਕਰਨਗੇ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਇਸ ਮੌਕੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦਿਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਅਧਿਆਪਕਾਂ ਸ੍ਰੀਮਤੀ ਮਨਦੀਪ ਕੌਰ ਬੱਲ, ਮਿਸ ਆਦਰਸ਼ ਸ਼ਰਮਾ, ਸ੍ਰੀਮਤੀ ਪ੍ਰਤਿਭਾ, ਸ੍ਰੀਮਤੀ ਬਿਮਲਾ, ਸ੍ਰੀਮਤੀ ਰਮਨਦੀਪ ਕੌਰ, ਸ੍ਰੀਮਤੀ ਕੁਲਬੀਰ ਕੌਰ, ਸ੍ਰੀਮਤੀ ਰਸ਼ਮੀ, ਸ੍ਰੀਮਤੀ ਗੁਰਪ੍ਰੀਤ ਕੌਰ ਨੇ ਜਾਰੁਕਤਾ ਮੁਹਿੰਮ ਵਿਚ ਅਹਿਮ ਭੁਮਿਕਾ ਨਿਭਾਈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media