Monday, November 23, 2026

ਗੁਰੂ ਘਰ ਦੇ ਸ਼ਰਧਾਲੂ ਪਰਿਵਾਰ ਵਲੋਂ ਲੰਗਰ ਗੁਰੂ ਰਾਮਦਾਸ ਜੀ ਵਿਖੇ ਰਸਦਾਂ ਭੇਟ

ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ PUNJ2710201903ਗੁਰੂ ਘਰ ਦੇ ਸ਼ਰਧਾਲੂ ਗੁਰਜਿੰਦਰ ਸਿੰਘ ਢਿੱਲੋਂ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਰਸਦਾਂ ਭੇਟ ਕੀਤੀਆਂ ਗਈਆਂ।ਦੱਸਣਯੋਗ ਹੈ ਕਿ ਅੰਮ੍ਰਿਤਸਰ ਦੇ ਸੰਧੂ ਐਵਨਿਊ ਛੇਹਰਟਾ ਦੇ ਵਸਨੀਕ ਢਿੱਲੋਂ ਪਰਿਵਾਰ ਹਰ ਸਾਲ ਗੁਰੂ ਸਾਹਿਬ ਦੇ ਪਾਵਨ ਦਰਬਾਰ ਵਿਖੇ ਆਪਣੇ ਦਸਵੰਧ ਵਿੱਚੋਂ ਸੇਵਾ ਕਰਦੇ ਹਨ।ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰਸਦ ਭੇਟ ਕਰਨ ਪੁੱਜੇ ਗੁਰਜਿੰਦਰ ਸਿੰਘ ਢਿੱਲੋਂ ਤੇ ਉਨ੍ਹਾਂ ਦੇ ਸਪੁੱਤਰ ਮਨਬੀਰ ਸਿੰਘ ਢਿੱਲੋਂ ਨੂੰ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਅਤੇ ਸੁਪ੍ਰਿੰਟੈਂਡੈਂਟ ਸਤਨਾਮ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ।ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਚੌਥੇ ਪਾਤਸ਼ਾਹ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਸੰਗਤਾਂ ਬਿਨਾ ਭੇਦ-ਭਾਵ ਦੇ ਲੰਗਰ ਛਕ ਕੇ ਤ੍ਰਿਪਤ ਹੁੰਦੀਆਂ ਹਨ ਅਤੇ ਗੁਰੂ ਸਾਹਿਬ ਦੇ ਸ਼ਰਧਾਲੂ ਲੰਗਰ ਸੇਵਾ ਵਿਚ ਹਿੱਸਾ ਪਾ ਕੇ ਖੁਸ਼ੀਆਂ ਪ੍ਰਾਪਤ ਕਰਦੇ ਹਨ।ਉਨ੍ਹਾਂ ਦੱਸਿਆ ਕਿ ਛੇਹਰਟਾ ਨਿਵਾਸੀ ਗੁਰਜਿੰਦਰ ਸਿੰਘ ਢਿੱਲੋਂ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਰੀਬ ਤਿੰਨ ਲੱਖ ਰੁਪਏ ਦੀਆਂ ਰਸਦਾਂ ਲੰਗਰ ਸੇਵਾ ਲਈ ਭੇਟਾ ਕੀਤੀਆਂ ਗਈਆਂ ਹਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply