Tuesday, September 22, 2026

ਬੰਦੀ ਛੋੜ ਦਿਵਸ ਦੀ ਲੌਂਗੋਵਾਲ ਨੇ ਸਿੱਖ ਜਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ Longowal4ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਦਿਹਾੜਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਕੌਮੀ ਦਿਹਾੜਾ ਹੈ, ਜੋ ਮਾਨਵਤਾ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ।ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗ਼ਲ ਕੈਦ ਵਿੱਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਮਿਸਾਲੀ ਉਦਾਹਰਨ ਪੇਸ਼ ਕੀਤੀ।ਲੌਂਗੋਵਾਲ ਨੇ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਜਿਥੇ ਅਸੀਂ ਆਪਣਾ ਚੌਗਿਰਦਾ ਦੀਪਮਾਲਾ ਨਾਲ ਰੁਸ਼ਨਾਉਣਾ ਹੈ, ਉਥੇ ਹੀ ਸ਼ਬਦ ਗੁਰੂ ਦੀ ਸਾਧਨਾ ਦੁਆਰਾ ਮਨ ਵੀ ਰੌਸ਼ਨ ਕਰਨਾ ਹੈ।ਉਨ੍ਹਾਂ ਬੰਦੀ ਛੋੜ ਦਿਵਸ ਮੌਕੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਕੁਦਰਤ ਦੀ ਸਾਂਭ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply