ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ
ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਨੈਕਸਟ ਐਜੂਕੇਸ਼ਨ ਇੰਡੀਆ ਵੱਲੋਂ ‘ਗਲਾਈਡ ਉਵਰ ਚੈਲੇਂਜਿਜ਼’ ਵਿਸ਼ੇ ‘ਤੇ ਪ੍ਰਾਇਮਰੀ ਅਧਿਆਪਕਾਂ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਸ਼੍ਰੀਮਤੀ ਅਨੁਪ੍ਰੀਤਾ ਸੀਨੀਅਰ ਅਕੈਡਮਿਕ ਕੰਸਲਟੈਂਟ ਇਸ ਸੈਮੀਨਾਰ ਵਿੱਚ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ।ਉਨ੍ਹਾਂ ਅਧਿਆਪਨ ਦੇ ਨਵੇਂ ਤਰੀਕਿਆਂ, ਨੈਤਿਕ ਸਿੱਖਿਆ, ਪੜ੍ਹਾਉਣ ਅਤੇ ਸਿੱਖਣ ਵਿਧੀਆਂ ਨੂੰ ਸਰਲ ਢੰਗ ਨਾਲ ਸਿੱਖਣ ਅਤੇ ਸਿਖਾਉਣ ਚਰਚਾ ਕੀਤੀ।ਇਸ ਸੈਮੀਨਾਰ ਦਾ ਉਦੇਸ਼ ਅਧਿਆਪਕਾਂ ਦੀ ਮਨੋਵਿਗਿਆਨਕ ਯੋਗਤਾ ਨੂੰ ਵਧਾਉਣਾ, ਅਧਿਆਪਨ ਕਾਰਜ਼ ਕੁਸ਼ਲਤਾ ਅਤੇ ਅਧਿਆਪਨ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਸੰਬੰਧੀ ਵਿਚਾਰ-ਚਰਚਾ ਕਰਨ ਦੇ ਮੌਕੇ ਪ੍ਰਦਾਨ ਕਰਨਾ ਸੀ।ਚੀਫ਼ ਖ਼ਾਲਸਾ ਦੀਵਾਨ ਸੰਸਥਾਵਾਂ ਦੇ ਚੇਅਰਮੈਨ ਭਾਗ ਸਿੰਘ ਅਣਖੀ ਅਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਮੁੱਖ ਵਕਤਾ ਸ਼੍ਰੀਮਤੀ ਅਨੁਪ੍ਰੀਤਾ ਅਤੇ ਹੋਰ ਪਤਵੰਤੇ ਸੱਜਣਾ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ।ਸੈਮੀਨਾਰ ਵਿੱਚ ਮੁੱਖ ਅਧਿਆਪਕਾ ਸ੍ਰੀਮਤੀ ਕਿਰਨਜੋਤ ਕੌਰ, ਸ੍ਰੀ ਗੁਰੂ ਹਰਿਕਿਰਸ਼ਨ ਪਬਲਿਕ ਸਕੂਲਾਂ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਅਧਿਆਪਕਾਂ ਨੇ ਭਾਗ ਲਿਆ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media