Saturday, September 19, 2026

ਚੰਡੀਗੜ੍ਹ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ

 ਲੌਂਗੋਵਾਲ, 27 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਸਥਾਨਕ ਚੰਡੀਗੜ੍ਹ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ diwaliਤਿਉਹਾਰ ਸੰਸਥਾ ਦੇ ਚੇਅਰਮੈਨ ਸ੍ਰੀ ਪਵਨ ਕੁਮਾਰ ਸਿੰਗਲਾ ਦੀ ਅਗਵਾਈ ਹੇਠ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲੀ ਵਿਦਿਆਰਥੀਆਂ ਵਲੋਂ ਦੀਵਾਲੀ ਸਬੰਧੀ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਯੋਗਤਾਵਾਂ ਜਿਵੇਂ ਕਿ ਰੰਗੋਲੀ ਦੀਵਾਲੀ ਦੇ ਕਾਰਡ ਤੇ ਦੀਵੇ ਆਦਿ ਬਣਾਏ ਗਏ।ਸਕੂਲ ਦੇ ਚੇਅਰਮੈਨ ਸ੍ਰੀ ਪਵਨ ਕੁਮਾਰ ਸਿੰਗਲਾ ਨੇ ਦੀਵਾਲੀ ਦੇ ਤਿਉਹਾਰ ਦੇ ਇਤਿਹਾਸ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ ਗਿਆ।ਇਸ ਸਮੇਂ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply