ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ) – ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਰੋਕਣ ਦੇ ਮਕਸਦ ਤਹਿਤ ਉੱਪ ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ੍ਰੀ ਬਾਬੂ ਲਾਲ ਮੀਨਾ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅੰਮ੍ਰਿਤਸਰ ਸ਼ਹਿਰ ਦੇ ਅਧੀਨ ਪੈਂਦੇ ਸਮੂਹ ਸਰਕਾਰੀ, ਸਹਿਕਾਰੀ, ਪ੍ਰਾਈਵੇਟ ਬੈਂਕਾਂ, ਪੈਟਰੋਲ ਪੰਪਾਂ, ਸ਼ਾਪਿੰਗ ਮਾਲਜ਼, ਹੋਟਲਾਂ ਅਤੇ ਮਲਟੀਪਲੈਕਸ ਦੇ ਅੰਦਰ ਅਤੇ ਪ੍ਰਵੇਸ਼ ਸਥਾਨ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਹੈ ਕਿ ਸੀ.ਸੀ.ਟੀ.ਵੀ. ਕੈਮਰੇ ਲੱਗਣ ਨਾਲ ਜਿਥੇ ਸ਼ਹਿਰ ਵਿੱਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿੱਚ ਕਮੀ ਆਵੇਗੀ ਉਥੇ ਨਾਲ ਹੀ ਅਜਿਹੀਆਂ ਵਾਰਦਾਤਾਂ ਕਰਨ ਵਾਲੇ ਵਿਅਕਤੀਆਂ ਨੂੰ ਵੀ ਫੜਿਆ ਜਾ ਸਕੇਗਾ। ਪੁਲਿਸ ਕਮਿਸ਼ਨਰ ਵੱਲੋਂ ਜਾਰੀ ਕੀਤਾ ਗਿਆ ਇਹ ਇੱਕ ਤਰਫਾ ਹੁਕਮ ਪਾਸ ਕੀਤਾ ਗਿਆ ਹੈ।ਇਹ ਹੁਕਮ 24 ਨਵੰਬਰ 2014 ਤੱਕ ਲਾਗੂ ਰਹੇਗਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …