ਅੰਮ੍ਰਿਤਸਰ/ ਨਵੀਂ ਦਿੱਲੀ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ
ਦਿੱਲੀ ਤੋ ਨਨਕਾਣਾ ਸਾਹਿਬ ਤੱਕ ਲਿਜਾਏ ਜਾਣ ਵਾਲੇ ਨਗਰ ਕੀਤਰਨ ਵਾਲੀ ਬੱਸ ਨੂੰ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਦੇ ਕੰਪਲੈਕਸ ਦਾਖਲ ਨਾ ਹੋਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਾਂਗਰਸੀ ਆਗੂ ਹਰਜੋਤ ਸਿੰਘ ਸੰਧੂ ਨੇ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ ਤੇ ਸਿਰਸੇ ਨੂੰ ਬਿਨਾਂ ਕਿਸੇ ਦੇਰੀ ਤੋ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਉਸ ਵਿਰੁੱਧ ਕਾਰਵਾਈ ਕੀਤੀ ਜਾਵੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਹਰਜੋਤ ਸਿੰਘ ਸੰਧੂ ਨੇ ਕਿਹਾ ਕਿ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਵਲੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਮੇਤ ਦਿੱਲੀ ਕਮੇਟੀ ਸ੍ਰੋਮਣੀ ਕਮੇਟੀ ਨੂੰ ਵਿਸ਼ੇਸ਼ ਤੌਰ ‘ਤੇ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਸੀ।ਸ੍ਰੀ ਅਕਾਲ ਤਖਤ ਸਾਹਿਬ ਤੋ ਹੁਕਮਨਾਮਾ ਜਾਰੀ ਹੋਇਆ ਹੈ ਕਿ ਦਿੱਲੀ ਕਮੇਟੀ ਨਗਰ ਵਿੱਚ ਸ਼ਮੂਲੀਅਤ ਵੀ ਕਰੇ ਤੇ ਸਹਿਯੋਗ ਵੀ ਦੇਵੇ।ਪਰ ਸਿਰਸਾ ਨੇ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਨਗਰ ਕੀਰਤਨ ਵਾਲੀ ਬੱਸ ਨੂੰ ਗੁਰਦੁਆਰਾ ਬੰਗਲਾ ਸਾਹਿਬ ਦੇ ਅਹਾਤੇ ਅੰਦਰ ਦਾਖਲ ਨਹੀ ਹੋਣ ਦਿੱਤਾ ਜੋ ਕਿ ਪੰਥਕ ਪਰੰਪਰਾਵਾਂ ਦੇ ਬਿਲਕੁੱਲ ਉਲਟ ਹੈ।ਉਹਨਾਂ ਮੰਗ ਕੀਤੀ ਕਿ ਸਿਰਸੇ ਨੂੰ ਬਿਨਾਂ ਕਿਸੇ ਦੇਰੀ ਤੋ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਕਾਰਵਾਈ ਕੀਤੀ ਜਾਵੇ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media