ਬਾਬਾ ਵਿਸ਼ਵਕਰਮਾ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫੋਕਲ ਪੁਆਇੰਟ ਮਹਿਤਾ ਰੋਡ ਵਿਖੇ ਰਾਸ਼ਟਰੀ ਬਿਹਾਰ
ਵਿਕਾਸ ਮੰਚ ਵੱਲੋਂ ਭਗਵਾਨ ਵਿਸ਼ਵਕਰਮਾ ਮਹਾਰਾਜ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ।ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਭਗਵਾਨ ਵਿਸ਼ਵਕਰਮਾ ਦਿਵਸ ਮੌਕੇ ਕਿਰਤੀ ਵਰਗ ਨੂੰ ਵਧਾਈ ਦਿੱਤੀ।
ਸੋਨੀ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਪੂਰੇ ਬ੍ਰਹਿਮੰਡ ਦੇ ਸ਼ਿਲਪਕਾਰ ਹੋਏ ਹਨ।ਉਨਾਂ ਦੇ ਪੈਰੋਕਾਰਾਂ ਦਾ ਦੇਸ਼ ਦੀ ਤਰੱਕੀ ਤੇ ਉਦਯੋਗਿਕ ਕ੍ਰਾਂਤੀ ਵਿੱਚ ਬਹੁਤ ਵੱਡਾ ਯੋਗਦਾਨ ਹੈ।ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਭਾਈਚਾਰਕ ਸਾਂਝ ਤੇ ਸ਼ਾਂਤੀ ਨਾਲ ਨਵੇਂ ਸੰਸਾਰ ਦਾ ਨਿਰਮਾਣ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਕਿਰਤੀ ਵਰਗ ਦੀ ਭਲਾਈ ਲਈ ਸਰਕਾਰ ਵੱਲੋਂ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨਾਂ ਨੇ ਕਿਹਾ ਕਿ ਮਜਦੂਰਾਂ ਲਈ ਰੈਣ ਬਸੇਰਾ ਬਣਾਇਆ ਜਾਵੇਗਾ।
ਸੋਨੀ ਨੇ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਸਕਿੱਲ ਡਿਵੈਲਪਮੈਂਟ ਸੈਂਟਰ ਖੋਲੇ ਗਏ ਹਨ ਜਿਥੇ ਨੌਜਵਾਨ ਹੁਨਰ ਪ੍ਰਾਪਤ ਕਰਕੇ ਆਪਣੇ ਪੈਰਾਂ ਤੇ ਖੜੇ ਹੋ ਸਕਣਗੇ।ਰਾਸ਼ਟਰੀ ਬਿਹਾਰ ਵਿਕਾਸ ਮੰਚ ਵੱਲੋਂ ਸੋਨੀ ਨੂੰ ਸਨਮਾਨਤ ਕੀਤਾ ਗਿਆ।
ਇਸ ਮੌਕੇ ਸੁਨੀਲ ਦੱਤੀ ਹਲਕਾ ਵਿਧਾਇਕ ਉਤਰੀ, ਅਸਵਨੀ ਪੱਪੂ, ਅਰਜੁਨ ਯਾਦਵ, ਰਮਨ ਯਾਦਵ, ਕਮਲ ਯਾਦਵ, ਪਰਸ਼ੂਰਾਮ ਸ਼ਰਮਾ, ਉਮਾ ਸ਼ੰਕਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਰਤੀ ਵਰਗ ਹਾਜ਼ਰ ਸੀ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media