Sunday, August 30, 2026

ਵਿਦਿਆਰਥਣਾਂ ਨੂੰ ਛਾਤੀ ਦੇ ਕੈਂਸਰ ਸਬੰਧੀ ਦਿੱਤੀ ਜਾਣਕਾਰੀ

ਲੌਂਗੋਵਾਲ, 29 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਸਰਕਾਰੀ ਸਕੂਲ (ਕੰਨਿਆ) ਵਿਖੇ ਪਿ੍ੰਸੀਪਲ ਸ੍ਰੀਮਤੀ ਕਰਮਜੀਤ ਕੌਰ ਦੀ ਅਗਵਾਈ PUNJ2910201909ਹੇਠ ਹੋਮੀ ਭਾਵਾ ਕੈਂਸਰ ਹਸਪਤਾਲ ਸੰਗਰੂਰ ਤੋਂ ਡਾ. ਮਿਸਟਰ ਅੰਬੂਮਾਨੀ, ਡਾ. ਅਲੋਕ ਗੋਇਲ ਅਤੇ ਡਾ. ਮਿਧਿਨਾ ਵਲੋਂ ਵਿਦਿਆਰਥਣਾਂ ਨੂੰ ਛਾਤੀ ਦੇ ਕੈਂਸਰ ਸਬੰਧੀ ਜਾਗਰੂਕ ਕਰਵਾਇਆ ਗਿਆ।ਉਨ੍ਹਾਂ ਨੇ ਵਿਦਿਆਰਥਣਾਂ ਨੂੰ ਹੋਮੀ ਭਾਵਾ ਹਸਪਤਾਲ `ਚ ਚੱਲ ਰਹੇ ਵੱਖ-ਵੱਖ ਮੁਫ਼ਤ ਚੈਕਅਪ ਅਤੇ ਟੈਸਟਾਂ ਬਾਰੇ ਦੱਸਿਆ।
           ਸਾਇੰਸ ਮਿਸਟ੍ਰੈਸ ਸਮੀਤ ਸ਼ਰਮਾ ਦੁਆਰਾ ਵਿਦਿਆਰਥਣਾਂ ਨਾਲ ਕੈਂਸਰ ਸਬੰਧੀ ਵਿਚਾਰ ਸਾਂਝੇ ਕੀਤੇ ਗਏ।ਡਾਕਟਰਾਂ ਵਲੋਂ ਵਿਦਿਆਰਥਣਾਂ ਦੇ ਕੈਂਸਰ ਸਬੰਧੀ ਪੁੱਛੇ ਵੱਖ-ਵੱਖ ਸਵਾਲਾਂ ਦਾ ਜਵਾਬ ਦਿੱਤਾ ਗਿਆ ਅਤੇ ਡਾਕਟਰਾਂ ਦੁਆਰਾ ਵਿਦਿਆਰਥੀਆਂ ਨੂੰ ਇਨਾਮ ਅਤੇ ਪੈਂਫਲੈਟ ਵੀ ਵੰਡੇ ਗਏ।ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ।ਇਸ ਮੌਕੇ ਸਮੂਹ ਸਕੂਲ ਸਟਾਫ ਮੈਂਬਰ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …

Leave a Reply